
ਪਰਮਜੀਤ ਸਿੰਘ ਕਾਹਲੋਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਐਸ ਏ ਐਸ ਨਗਰ, 25 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਐਸ ਏ ਐਸ ਨਗਰ, 25 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸz. ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਉਹਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਅਤੇ ਪਾਰਟੀ ਪ੍ਰਧਾਨ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਲਈ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮੀਟਿੰਗਾਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਜਿਸ ਦੌਰਾਨ ਪਾਰਟੀ ਵੱਲੋਂ ਖੜੇ ਕੀਤੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
ਸz. ਬਾਦਲ ਨਾਲ ਮੁਲਾਕਾਤ ਉਪਰੰਤ ਗੱਲ ਕਰਦਿਆਂ ਸz. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਓ ਦੇ ਨਾਂ ਉੱਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਜੋ ਵੱਡੀ ਗਲਤੀ ਕੀਤੀ ਸੀ, ਉਸਨੂੰ ਸੂਬੇ ਦੇ ਲੋਕੀ ਖੁਦ ਹੀ ਸੁਧਾਰਨ ਜਾ ਰਹੇ ਹਨ ਅਤੇ ਪੰਜਾਬ ਦੇ ਨੌਜਵਾਨ ਅਤੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੇ ਗਏ ਪ੍ਰੋਗਰਾਮਾਂ ਤੇ ਮੀਟਿੰਗਾਂ ਦੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿੱਚ ਪੁਰਾਣੀਆਂ ਇਮਾਰਤਾਂ ਦੀ ਲੀਪਾ-ਪੋਚੀ ਕਰਕੇ ਅਤੇ ਉੱਥੇ ਆਮ ਆਦਮੀ ਕਲੀਨਿਕ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਕਿਉਂਕਿ ਇਹਨਾਂ ਸਿਹਤ ਕੇਂਦਰਾਂ ਦੇ ਵਿੱਚ ਸਟਾਫ ਦੀ ਵੱਡੇ ਪੱਧਰ ਤੇ ਘਾਟ ਸਾਫ ਦੇਖੀ ਜਾ ਰਹੀ ਹੈ।
ਇਸ ਮੌਕੇ ਉਹਨਾਂ ਦੇ ਨਾਲ ਕੁਲਵੰਤ ਸਿੰਘ ਤ੍ਰਿਪੜੀ, ਪਰਮਿੰਦਰ ਸਿੰਘ ਮਲੋਆ, ਮੰਨਾ ਸੰਧੂ, ਭਲਿੰਦਰ ਸਿੰਘ ਮਾਨ, ਨਸ਼ੀਬ ਸਿੰਘ ਸੰਧੂ, ਹਰਮੇਸ਼ ਸਿੰਘ ਹਢੇਸਰਾ, ਸ਼ਮਸ਼ੇਰ ਸਿੰਘ ਸੰਧੂ ਅੰਮ੍ਰਿਤਸਰ ਅਤੇ ਭੁਪਿੰਦਰ ਸਿੰਘ ਗੁਰਦਾਸਪੁਰੀਆ ਹਾਜ਼ਰ ਸਨ।
