ਵਧੀਆ ਰਿਹਾ ਪੈਰਾਗਾਨ 71 ਦਾ 10ਵੀਂ ਅਤੇ 12ਵੀਂ ਦਾ ਨਤੀਜਾ
ਐਸ ਏ ਐਸ ਨਗਰ, 14 ਮਈ - ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71, ਮੁਹਾਲੀ ਦਾ 10ਵੀਂ ਅਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਇਕਬਾਲ ਸ਼ੇਰਗਿੱਲ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ਵਿਦਿਆਰਥੀ ਪਰਮਿੰਦਰ ਸਿੰਘ (ਸਾਇੰਸ) ਨੇ 91.8 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ, ਜਸਕੀਰਤ ਸਿੰਘ (ਸਾਇੰਸ) 90.2 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਅਤੇ ਆਸਥਾ ਚੌਧਰੀ ਨੇ 90 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਉਹਨਾਂ ਦੱਸਿਆ ਕਿ ਦਸਵੀਂ ਦੀ ਵਿਦਿਆਰਥਣ ਕ੍ਰਿਤੀਕਾ ਨੇ 96.2 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ, ਰਿਚਾ ਸ਼ਰਮਾ ਅਤੇ ਲੋਮੇਸ਼ ਗੋਇਲ ਨੇ 94 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਅਤੇ ਇਨਾਅਤ ਸ਼ਰਮਾ ਨੇ 93.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਕਾਨ ਹਾਸਿਲ ਕੀਤਾ ਹੈ। ਉਹਨਾਂ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।