ਖੂਨ ਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਕ੍ਰਿਪਾਲ ਸਿੰਘ ਬਡੂੰਗਰ

ਪਟਿਆਲਾ, 10 ਮਈ - ਮਨੁੱਖਤਾ ਦੇ ਭਲੇ ਲਈ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਅਤੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਬਲੱਡ ਬੈਂਕ, ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 297ਵਾਂ ਰੈਗੂਲਰ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਖੁਦ 13ਵੀਂ ਵਾਰ ਖੂਨਦਾਨ ਕਰਕੇ ਕੀਤਾ।

ਪਟਿਆਲਾ, 10 ਮਈ - ਮਨੁੱਖਤਾ ਦੇ ਭਲੇ ਲਈ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਅਤੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਬਲੱਡ ਬੈਂਕ, ਸਰਕਾਰੀ ਰਜਿੰਦਰਾ ਹਸਪਤਾਲ ਵਿਖੇ  297ਵਾਂ ਰੈਗੂਲਰ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਖੁਦ 13ਵੀਂ ਵਾਰ ਖੂਨਦਾਨ ਕਰਕੇ ਕੀਤਾ। 
ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਨੈਚਰੋਪੈਥੀ ਅਤੇ ਨਿਓਰੋਥੈਰੇਪੀ ਦੇ ਮਾਹਿਰ ਡਾਕਟਰ ਅਮਰਿੰਦਰ ਸਿੰਘ ਪਟਿਆਲਾ ਨੇ ਮਿਸ਼ਨ ਲਾਲੀ ਅਤੇ ਹਰਿਆਲੀ ਦੇ 13ਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਖੂਨਦਾਨ ਕਰਨ ਉਪਰੰਤ ਕਿਹਾ ਕਿ ਮੈਨੂੰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਮੌਕਾ ਦੇਣ ਲਈ ਮਿਸ਼ਨ ਲਾਲੀ ਅਤੇ ਹਰਿਆਲੀ ਦੇ ਸੰਚਾਲਕ ਹਰਦੀਪ ਸਿੰਘ ਦਾ ਅਤੇ ਪ੍ਰਬੰਧਕਾਂ ਦਾ ਮੈਂ ਬਹੁਤ ਧਨਵਾਦ ਕਰਦਾ ਹਾਂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸੰਸਥਾ  ਪਿਛਲੇ 12 ਸਾਲਾਂ ਤੋਂ ਲਗਾਤਾਰ ਖੂਨਦਾਨ ਕੈਂਪ ਆਯੋਜਿਤ ਕਰਕੇ  ਮਨੁੱਖਤਾ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਿਊਰੋਥੈਰਪੀ ਨਾਲ ਸ਼ਰੀਰ ਦੀ ਕੋਈ ਗ੍ਰੰਥੀ ਜਾਂ ਅੰਗ ਜੋ ਉਚਿਤ ਕੰਮ ਨਹੀਂ ਕਰਦਾ ਉਸ ਨੂੰ ਨਾੜੀ ਸ਼ੋਧਨ ਪ੍ਰੀਕਿਰਿਆ ਨਾਲ ਮੁੜ ਠੀਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਅਮਰਿੰਦਰ ਸਿੰਘ ਨੂੰ ਸਨਮਾਨਤ ਕੀਤਾ ਅਤੇ ਕਿਹਾ ਕਿ ਖੂਨਦਾਨ ਸੇਵਾ ਦਾ ਪੂਰੀ ਦੁਨੀਆਂ ਵਿਚ ਕੋਈ ਬਦਲ ਨਹੀਂ ਹੈ। 
ਵਿਸ਼ੇਸ਼ ਮਹਿਮਾਨ ਸਾਬਕਾ ਡੀ. ਐਸ. ਪੀ. ਤੇ ਗੋਲਡਨ ਸਟਾਰ ਬਲੱਡ ਡੋਨਰ ਨਾਹਰ ਸਿੰਘ ਮਾਜਰੀ ਨੇ ਕਿਹਾ ਕਿ ਰੈਗੂਲਰ ਖੂਨਦਾਨ ਕੈਂਪਾਂ ਰਾਹੀਂ ਨੌਜਵਾਨਾਂ ਨੂੰ ਖੂਨਦਾਨ ਸੇਵਾ ਨਾਲ ਜੋੜ ਕੇ ਰੱਖਣਾ ਇੱਕ ਵੱਡਾ ਉਪਰਾਲਾ ਹੈ, ਕਿਉਂਕਿ ਕਿਸੇ ਵੀ ਮੁਹਿੰਮ ਨੂੰ ਲੰਮਾ ਸਮਾਂ ਚਲਾਉਣਾ ਬਹੁਤ ਵੱਡੀ ਚੁਣੌਤੀ ਹੁੰਦਾ ਹੈ। ਵਾਤਾਵਰਣ ਪ੍ਰੇਮੀ ਅਮਨ ਅਰੋੜਾ ਤੇ ਮਰੀਜ਼ ਮਿੱਤਰਾ ਦੇ ਸੰਸਥਾਪਕ ਗੁਰਮੁੱਖ ਸਿੰਘ ਗੁਰੂ ਨੇ ਕਿਹਾ ਕਿ ਮਿਸ਼ਨ ਲਾਲੀ ਤੇ ਹਰਿਆਲੀ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ ਜੋ ਹਰ ਮਹੀਨੇ ਦੋ ਕੈਂਪ ਬਲੱਡ ਬੈਂਕ ਵਿਖੇ ਲਗਾਉਂਦੇ ਹਨ। ਇਸ ਕੈਂਪ ਵਿਚ 23 ਵਿਅਕਤੀਆਂ ਨੇ ਖੂਨਦਾਨ ਕੀਤਾ।