
ਸਮੂਹ ਵਿਕਾਸ ਬਲਾਕ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ-ਡਿਪਟੀ ਕਮਿਸ਼ਨਰ
ਊਨਾ, 7 ਦਸੰਬਰ - ਸਾਰੇ ਬੀ.ਡੀ.ਓ ਵਿਕਾਸ ਬਲਾਕਾਂ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ | ਇਹ ਗੱਲ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਡੀ.ਆਰ.ਡੀ.ਏ. ਹਾਲ ਵਿਖੇ ਸਮੂਹ ਬਲਾਕ ਵਿਕਾਸ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕਹੀ।
ਊਨਾ, 7 ਦਸੰਬਰ - ਸਾਰੇ ਬੀ.ਡੀ.ਓ ਵਿਕਾਸ ਬਲਾਕਾਂ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ | ਇਹ ਗੱਲ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੇ ਡੀ.ਆਰ.ਡੀ.ਏ. ਹਾਲ ਵਿਖੇ ਸਮੂਹ ਬਲਾਕ ਵਿਕਾਸ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕਹੀ। ਉਨ੍ਹਾਂ ਸਮੂਹ ਵਿਕਾਸ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਤਾਂ ਜੋ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਵਿਆਪਕ ਪ੍ਰਚਾਰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਲੋਕ ਇਨ੍ਹਾਂ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਪੰਚਾਇਤਾਂ ਵਿੱਚ ਚੱਲ ਰਹੇ ਮੁੱਖ ਕੰਮਾਂ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ।
ਇਸ ਮੌਕੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ, ਮੁੱਖ ਮੰਤਰੀ ਆਵਾਸ ਯੋਜਨਾ, ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਸਮੂਹ ਵਿਕਾਸ ਬਲਾਕ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
