ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਨਾਲ ਵਰਕਰਾਂ ਦਾ ਜੋਸ਼ ਵਧਿਆ : ਹਰਜਸ਼ਨ ਪਠਾਣਮਾਜਰਾ

ਸਨੌਰ, 11 ਮਈ - ਹਲਕਾ ਸਨੌਰ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਦੇ ਸਪੁੱਤਰ ਹਰਜਸ਼ਨ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਪਟਿਆਲਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਇੱਕ ਵੱਡਾ ਰੋਡ ਸ਼ੋ ਕੀਤਾ। ਵੱਡੀ ਗਿਣਤੀ ਵਿੱਚ ਯੂਥ ਵਲੰਟੀਅਰ ਤੇ ਅਹੁਦੇਦਾਰ ਸ਼ਾਮਲ ਹੋਏ।

ਸਨੌਰ, 11 ਮਈ - ਹਲਕਾ ਸਨੌਰ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ  ਦੇ ਸਪੁੱਤਰ ਹਰਜਸ਼ਨ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਪਟਿਆਲਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਇੱਕ ਵੱਡਾ ਰੋਡ ਸ਼ੋ ਕੀਤਾ।
 ਵੱਡੀ ਗਿਣਤੀ ਵਿੱਚ ਯੂਥ ਵਲੰਟੀਅਰ ਤੇ ਅਹੁਦੇਦਾਰ ਸ਼ਾਮਲ ਹੋਏ। 
ਇਹ ਰੋਡ ਸ਼ੋਅ ਸੰਨੀ ਇਨਕਲੇਵ ਤੋਂ ਸ਼ੁਰੂ ਹੋ ਕੇ ਸਨੌਰ 'ਚੋਂ ਹੁੰਦਾ ਹੋਇਆ ਚੌਰਾ,  ਬਹਾਦਰਗੜ੍ਹ ਵਿਖੇ ਸਮਾਪਤ ਕੀਤਾ ਗਿਆ। ਇਸ ਮੌਕ ਹਰਜਸ਼ਨ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਜੋ ਆਮ ਲੋਕਾਂ ਲਈ ਵਾਅਦੇ ਕੀਤੇ ਉਹ ਪੂਰੇ ਕੀਤੇ ਨੇ, ਹਲਕੇ ਦੇ ਲੋਕਾਂ ਨੇ ਜਿਸ ਤਰ੍ਹਾਂ ਮੇਰੇ ਪਿਤਾ ਨੂੰ ਵੱਡੀ ਲੀਡ ਨਾਲ ਜਿਤਾਇਆ ਸੀ| ਉਸੇ ਤਰ੍ਹਾਂ ਲੋਕ ਸਭਾ ਚੋਣਾਂ ਦੇ ਵਿੱਚ ਵੀ ਸਾਡਾ ਹਲਕਾ ਸਭ ਤੋਂ ਵੱਧ ਵੋਟਾਂ ਪਾ ਕੇ  ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ ਜਿਤਾਏਗਾ। ਹਰਜਸ਼ਨ ਢਿੱਲੋ ਨੇ ਕਿਹਾ ਕਿ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਰਕਰਾਂ ਵਿੱਚ ਜੋਸ਼ ਦੁਗਣਾ ਹੋ ਗਿਆ ਹੈ।