ਬਸਪਾ ਮੁਖੀ ਭੈਣ ਮਾਇਆਵਤੀ ਜੀ 24 ਤਰੀਕ ਨੂੰ ਨਵਾਂਸ਼ਹਿਰ 'ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨ
ਨਵਾਂਸ਼ਹਿਰ - ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਮਿਤੀ 24 ਮਈ ਦਿਨ ਸ਼ੁਕਰਵਾਰ ਨੂੰ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਨਵਾਂ ਸ਼ਹਿਰ ਬਾਈਪਾਸ ਨੇੜੇ ਪਿੰਡ ਮਹਾਲੋਂ ਮੇਨ ਹਾਈਵੇ ਤੇ ਪਹੁੰਚ ਰਹੇ ਹਨ। ਇਸ ਮੌਕੇ ਪੰਜਾਬ ਪ੍ਰਧਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੈਲੀ ਵਿੱਚ ਵੱਧ ਗਿਣਤੀ ਚ ਪਹੁੰਚ ਕੇ ਭੈਣ ਕੁਮਾਰੀ ਮਾਇਆਵਤੀ ਜੀ ਦੇ ਕ੍ਰਾਂਤੀਕਾਰੀ ਵਿਚਾਰ ਸੁਣੋ|

ਤਾਂ ਜੋ ਇਸ ਲੋਕ ਸਭਾ ਦੇ ਅੰਦਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਾਹਿਬ ਸ਼੍ਰੀ ਕਾਂਸ਼ੀ ਰਾਮ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੱਥ ਮਜਬੂਤ ਕਰਕੇ ਇਸ ਦੇਸ਼ ਦੀ ਪਾਰਲੀਮੈਂਟ ਵਿੱਚ ਪਹੁੰਚ ਕੇ ਆਪਣੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਲੋਕ ਸਭਾ ਸ਼੍ਰੀ ਅਨੰਦਪੁਰ ਤੋਂ ਉਮੀਦਵਾਰ ਜਸਵੀਰ ਸਿੰਘ ਗੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ, ਲੋਕ ਸਭਾ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਲੋਕ ਸਭਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ, ਲੋਕ ਸਭਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ, ਲੋਕ ਸਭਾ ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਲੋਕ ਸਭਾ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ, ਲੋਕ ਸਭਾ ਗੁਰਦਾਸਪੁਰ ਤੋਂ ਇੰਜ ਰਾਜਕੁਮਾਰ ਜਨੋਤਰਾ, ਲੋਕ ਸਭਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਲੋਕ ਸਭਾ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਲੋਕ ਸਭਾ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ ਵਿਸ਼ਾਲ ਸਿੱਧੂ, ਲੋਕ ਸਭਾ ਖਡੂਰ ਸਾਹਿਬ ਤੋਂ ਇੰਜਨਿਆਰ ਸਤਨਾਮ ਸਿੰਘ ਤੁੜ, ਲੋਕ ਸਭਾ ਚੰਡੀਗੜ੍ਹ ਤੋਂ ਡਾਕਟਰ ਰਿਤੂ ਸਿੰਘ ਨੂੰ ਕਾਮਯਾਬ ਬਣਾਉਣ ਲਈ ਭੈਣ ਕੁਮਾਰੀ ਮਾਇਆਵਤੀ ਜੀ ਨਵਾਂ ਸ਼ਹਿਰ ਪਹੁੰਚ ਰਹੇ ਹਨ। ਉਹਨਾਂ ਸਾਰਿਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਸ ਚੋਣ ਰੈਲੀ ਚ ਪਹੁੰਚ ਕੇ ਆਪਣੇ ਉਮੀਦਵਾਰਾਂ ਨੂੰ ਕਾਮਯਾਬ ਬਣਾਈਏ ਅਤੇ ਪੰਜਾਬ ਨੂੰ ਬਚਾਉਣ ਦਾ ਉਪਰਾਲਾ ਕਰੀਏ।