ਸ਼ਾਇਰ ਸੁਰਜੀਤ ਪਾਤਰ ਦੇ ਚਲਾਣੇ ‘ਤੇ ਖਾਲਸਾ ਕਾਲਜ ਮਾਹਿਲਪੁਰ ਵਿੱਚ ਸ਼ਰਧਾਂਜਲੀ ਸਮਾਰੋਹ
ਮਾਹਿਲਪੁਰ, 11 ਮਈ - ਪੰਜਾਬੀ ਦੇ ਪ੍ਰਸਿੱਧ ਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ ਦੇ ਅੱਜ ਤੜਕਸਾਰ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੰਜਾਬੀ ਵਿਭਾਗ ਵੱਲੋਂ ਪਿ੍ਰੰਸੀਪਲ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾਂਜ਼ਲੀ ਸਮਾਰੋਹ ਕਰਵਾਇਆ ਗਿਆ ਜਿਸ ਮੌਕੇ ਹਾਜ਼ਰ ਸਟਾਫ ਮੈਂਬਰਾਂ ਨੇ ਸ਼ਾਇਰ ਸੁਰਜੀਤ ਪਾਤਰ ਦੇ ਇਸ ਫਾਨੀ ਦੁਨੀਆ ਤੋਂ ਰੁਖ਼ਸਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਜੇ ਬੀ ਸੇਖੋਂ ਨੇ ਕਿਹਾ ਕਿ ਸ਼ਾਇਰ ਸੁਰਜੀਤ ਪਾਤਰ ਪੰਜਾਬੀ ਸਾਹਿਤ ਦਾ ਇਕ ਯੁੱਗ ਸਨ ਜਿਨ੍ਹਾਂ ਨੇ ਕਵਿਤਾ,ਵਾਰਤਕ, ਅਨੁਵਾਦਕਾਰੀ ਦੇ ਨਾਲ ਨਾਲ ਪੰਜਾਬ ਆਰਟਸ ਕਾਉਂਸਲ ਦੇ ਚੇਅਰਮੈਨ ਵੱਜੋਂ ਸ਼ਾਨਦਾਰ ਸੇਵਾਵਾਂ ਦੇ ਕੇ ਪੰਜਾਬੀ ਸਾਹਿਤ, ਕਲਾ ਅਤੇ ਸਭਿਆਚਾਰ ਦੇ ਖੇਤਰ ਵਿੱਚ ਇਕ ਸੰਸਥਾ ਜਿੰਨਾ ਕੰੰਮ ਕੀਤਾ ਹੈ। ਇਸ ਮੌਕੇ ਪਿ੍ਰੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਸੁਰਜੀਤ ਪਾਤਰ ਵਰਗੇ ਜ਼ਹੀਨ ਇਨਸਾਨ ਅਤੇ ਚਰਚਿਤ ਸ਼ਾਇਰ ਦਾ ਅਕਾਲ ਚਲਾਣਾ ਕਰ ਜਾਣਾ ਸਾਹਿਤ ਤੇ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਕਾਲਜ ਵਿੱਚ ਫਰਵਰੀ 2019 ਨੂੰ ਹੋਈ ਅੰਤਰ ਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ ਸੁਰਜੀਤ ਪਾਤਰ ਜੀ ਵੱਲੋਂ ਦਿੱਤੇ ਸਹਿਯੋਗ ਅਤੇ ਅਗਵਾਈ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ।
ਇਸ ਮੌਕੇ ਸੀਨੀਅਰ ਕਲਰਕ ਰਣਜੀਤ ਸਿੰਘ ਰਾਣਾ, ਪ੍ਰੋ ਤਜਿੰਦਰ ਸਿੰਘ, ਅਨਿਲ ਜੰਡੋਲੀ,ਪ੍ਰੋ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਮਾਨ, ਪ੍ਰੋ ਜਸਦੀਪ ਕੌਰ, ਪ੍ਰੋ ਅਸ਼ੋਕ ਕੁਮਾਰ, ਪ੍ਰੋ ਚੰਦਨ ਰਾਣਾ, ਅਵਤਾਰ ਸਿੰਘ,ਪ੍ਰੋ ਕਮਲਦੀਪ ਕੌਰ, ਪ੍ਰੋ ਮੀਨਾਕਸ਼ੀ ਅਤੇ ਪ੍ਰੋ ਅਵਲੀਨ ਆਦਿ ਵੀ ਹਾਜ਼ਰ ਸਨ।