ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਮਰੀਜ਼ਾਂ ਲਈ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਪਟਿਆਲਾ, 13 ਮਈ - ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਆਮ ਲੋਕਾਂ ਨੂੰ ਮਿਆਰੀ ਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕਮਿਊਨਿਟੀ ਸਿਹਤ ਕੇਂਦਰ ਪਾਤੜਾਂ ਦਾ ਦੌਰਾ ਕੀਤਾ ਗਿਆ ਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ. ਸਿੰਘ ਵੀ ਮੌਜੂਦ ਸਨ । ਡਾ. ਸੰਜੇ ਗੋਇਲ ਨੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਕਰਨ ਲਈ ਕਿਹਾ।

ਉਨ੍ਹਾਂ ਸਿਹਤ ਕੇਂਦਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਵਾਰਡ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਤੇ ਉਹਨਾਂ ਤੋਂ ਹਸਪਤਾਲ ਵਿੱਚ ਹੋ ਰਹੇ ਮੁਫਤ ਇਲਾਜ ਬਾਰੇ ਪੁੱਛਿਆ। ਡਾ. ਗੋਇਲ ਨੇ ਜਣੇਪੇ ਅਤੇ ਸਰਜਰੀਆਂ ਦੀ ਗਿਣਤੀ ਵਧਾਉਣ ਤੇ ਘੱਟ ਤੋਂ ਘੱਟ ਕੇਸ ਰੈਫਰ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਓ.ਪੀ.ਡੀ., ਡਿਸਪੈਂਸਰੀ , ਲੇਬਰ ਰੂਮ, ਟੀਕਾਕਰਨ ਰੂਮ ਆਦਿ ਦਾ ਵੀ ਨਿਰੀਖਣ ਕੀਤਾ। ਉਹਨਾਂ ਵੱਲੋਂ ਮਮਤਾ ਦਿਵਸ ਸੈਸ਼ਨ 'ਤੇ ਵਰਤੀ ਜਾ ਰਹੀ ਵੈਕਸੀਨ, ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੂਈਆਂ- ਸਰਿੰਜਾਂ ਅਤੇ ਟੀਕਾਕਰਨ ਰਜਿਸਟਰਾਂ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।
ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ। ਉਨ੍ਹਾਂ ਸਟਾਫ ਨੂੰ ਹਸਪਤਾਲ ਦੀ ਸਾਫ ਸਫਾਈ, ਰਿਕਾਰਡ ਮੇਨਟੇਨ ਕਰਨ, ਐਮਰਜੇਂਸੀ ਕਿੱਟ ਅਤੇ ਐਮਰਜੈਂਸੀ ਸੇਵਾਵਾਂ ਦਾ ਖਾਸ ਖਿਆਲ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ ਤੋਂ ਇਲਾਵਾ ਸਿਹਤ ਅਧਿਕਾਰੀ ਵੀ ਹਾਜ਼ਰ ਸਨ।