ਆਪ ਉਮੀਦਵਾਰ ਦੇ ਹੱਕ ਵਿੱਚ ਘਰ ਘਰ ਜਾ ਕੇ ਪ੍ਰਚਾਰ ਕੀਤਾ

ਐਸ ਏ ਐਸ ਨਗਰ, 13 ਮਈ - ਆਮ ਆਦਮੀ ਪਾਰਟੀ ਦੇ ਫੇਜ਼ 11 ਵਿੰਗ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਫੇਜ਼ 11 ਦੇ ਵਿੱਚ ਘਰ ਘਰ ਜਾ ਕੇ ਵੋਟਰਾਂ ਨਾਲ ਮੁਲਾਕਾਤ ਕੀਤੀ ਅਤੇ ਕੰਗ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਤਰੁਨਜੀਤ ਪੱਪੂ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ ਸਿੱਧੂ, ਅੰਜਲੀ, ਪ੍ਰੇਮ ਕੌਰ, ਕੁਲਦੀਪ ਸਿੰਘ, ਕਰਤਾਰ ਸਿੰਘ ਸਮੇਤ ਆਪ ਵਲੰਟੀਅਰ ਹਾਜਰ ਸਨ। ਇਸ ਮੌਕੇ ਕੈਪਟਨ ਕਰਨੈਲ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਚੋਣ ਮੁਹਿੰਮ ਸਮੇਂ ਲੋਕਾਂ ਦਾ ਭਰਵਾਂ ਸਹਿਯੋਗ ਮਿਲਿਆ ਅਤੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦਾ ਭਰੋਸਾ ਦਿੱਤਾ ਗਿਆ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁਲਾਜਮ ਵਿੰਗ ਵੱਲੋਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਵੋਟਾਂ ਮੰਗੀਆਂ। ਇਸ ਮੌਕੇ ਮੁਲਾਜ਼ਮ ਵਿੰਗ ਦੇ ਆਗੂਆਂ ਗੁਰਮੇਲ ਸਿੰਘ ਸੰਧੂ, ਬਚਿਤਰ ਸਿੰਘ, ਖੁਸ਼ਵਿੰਦਰ ਸਿੰਘ, ਦਰਸ਼ਨ ਸਿੰਘ ਪਤਲੀ, ਰਣਜੀਤ ਸਿੰਘ ਢਿੱਲੋਂ, ਅਪਨਿੰਦਰ ਸਿੰਘ ਘੰੜੂਆਂ ਸਮੇਤ ਵੱਡੀ ਗਿਣਤੀ ਵਿੱਚ ਮੁਲਾਜਮ ਆਗੂਆਂ ਮੌਜੂਦ ਸਨ।
ਇਸ ਮੌਕੇ ਸz. ਗੁਰਮੇਲ ਸਿੰਘ ਸਿੱਧੂ ਨੇ ਦਸਿਆ ਕਿ ਉਹਨਾਂ ਦੀ ਸਾਰੀ ਟੀਮ ਆਉਦੇਂ ਦਿਨਾਂ ਵਿੱਚ ਸਾਰੇ ਦਫਤਰਾਂ ਵਿੱਚ ਮੁਲਾਜਮਾਂ ਨਾਲ ਸੰਪਰਕ ਕਰੇਗੀ ਅਤੇ ਵੱਡੀ ਗਿਣਤੀ ਵਿੱਚ ਰਿਟਾਇਰ ਮੁਲਾਜਮਾਂ ਦੀਆਂ ਵੀ ਛੋਟੀਆਂ-ਛੋਟੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।