ਸਾਬਕਾ ਪੁਲੀਸ ਅਧਿਕਾਰੀ ਹਰਗੋਬਿੰਦ ਸਿੰਘ ਵਲੋਂ ਸਿਆਸੀ ਪਾਰੀ ਸ਼ੁਰੂ, ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਐਸ ਏ ਐਸ ਨਗਰ, 14 ਮਈ - ਸਾਬਕਾ ਸੀਨੀਅਰ ਪੁਲੀਸ ਅਧਿਕਾਰੀ ਸz. ਹਰਗੋਬਿੰਦ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ। ਉਹਨਾਂ ਨੂੰ ਅੱਜ ਪਾਰਟੀ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਵਿੱਚ ਰਸਮੀ ਤੌਰ ਤੇ ਸ਼ਾਮਿਲ ਕਰਦਿਆਂ ਉਹਨਾਂ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਸz. ਹਰਗੋਬਿੰਦ ਸਿੰਘ ਮੁਹਾਲੀ ਦੇ ਫੇਜ਼ 7 ਦੇ ਵਸਨੀਕ ਹਨ ਅਤੇ ਉਹ ਮੁਹਾਲੀ ਵਿਖੇ ਪੰਜਾਬ ਪੁਲੀਸ ਦੇ ਵਿਜੀਲੈਂਸ ਵਿਭਾਗ ਦੇ ਫਲਾਇੰਗ ਸਕੁਐਡ ਦੇ ਏ ਆਈ ਜੀ ਵਜੋਂ ਵੀ ਜਿੰਮੇਵਾਰੀ ਨਿਭਾ ਚੁੱਕੇ ਹਨ। ਉਹ ਐਸ ਐਸ ਪੀ ਫਿਰੋਜਪੁਰ ਦੇ ਅਹੁਦੇ ਤੇ ਵੀ ਰਹੇ ਹਨ। ਉਹਨਾਂ ਦਾ ਮੁਹਾਲੀ ਅਤੇ ਆਸ ਪਾਸ ਦੇ ਖੇਤਰ ਵਿੱਚ ਚੰਗਾ ਰਸੂਖ ਹੈ ਅਤੇ ਉਹਨਾਂ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਕਾਫੀ ਫਾਇਦਾ ਹੋਣ ਦੀ ਸੰਭਾਵਨਾ ਹੈ।
ਸz. ਹਰਗੋਬਿੰਦ ਸਿੰਘ ਨੇ ਕਿਹਾ ਕਿ ਅਕਾਲੀ ਦਲ ਹੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ ਜਿਹੜੀ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਕੇਂਦਰ ਸਰਕਾਰ ਨਾਲ ਟੱਕਰ ਲੈ ਸਕਦੀ ਹੈ। ਉਹਨਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਕੰਮ ਕਰਣਗੇ।