ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇਜ

ਮਾਹਿਲਪੁਰ, 14 ਮਈ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸਤਿਕਾਰਯੋਗ ਜਸਬੀਰ ਸਿੰਘ ਗੜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਅਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਭਖਾਉਂਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੀ ਮੀਟਿੰਗ ਅੱਜ ਮਾਹਿਲਪੁਰ ਵਿਖੇ ਸ੍ਰੀ ਗੁਰਲਾਲ ਸੈਲਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨਗੀ ਹੇਠ ਹੋਈ।

ਜਿਸ ਵਿੱਚ ਤਰਲੋਚਨ ਸਿੰਘ ਮਾਹਿਲਪੁਰ,ਧਰਮ ਚੰਦ, ਗੁਰਦੇਵ ਸਿੰਘ, ਮਨੋਹਰ ਲਾਲ, ਸਤਪਾਲ, ਚਾਨਣ ਰਾਮ,ਸ਼ਮਸ਼ੇਰ ਸਿੰਘ, ਸੁਖਦੇਵ ਸਿੰਘ, ਨਿਰਮਲ ਕੌਰ, ਸੀਮਾ ਰਾਣੀ ਬੋਧ, ਮਾਸਟਰ ਜੈ ਰਾਮ ਬਾੜੀਆਂ, ਸੁਰਜੀਤ ਕੌਰ, ਸੁਮੀਤਾ, ਕਾਤਾ ਰਾਣੀ, ਜਸਵਿੰਦਰ ਕੌਰ ਸਮੇਤ ਪਾਰਟੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੌਕੇ ਹੋਏ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰਲਾਲ ਸੈਲਾ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਜੀ ਨੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਅਤੇ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਨੂੰ ਪਾਰਟੀ ਦੀ ਟਿਕਟ ਦੇ ਕੇ ਨਿਵਾਜਿਆ ਹੈ। ਹੁਣ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਆਪਾਂ ਬਹੁਜਨ ਸਮਾਜ ਪਾਰਟੀ ਦੇ ਇਹਨਾਂ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰੀਏ ਅਤੇ ਇੱਕ ਜੂਨ ਨੂੰ ਹਾਥੀ ਵਾਲਾ ਬਟਨ ਦਬਾ ਕੇ ਆਪਣਾ ਫਰਜ਼ ਨਿਭਾਈਏ। 
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੀ ਸੋਚ ਅਤੇ ਉਹਨਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਰਾਜਨੀਤਿਕ ਖੇਤਰ ਵਿੱਚ ਇਹਨਾਂ ਮਹਾਨ ਮਹਾਂਪੁਰਸ਼ਾਂ ਦੀ ਸਖਤ ਮਿਹਨਤ ਸਦਕਾ ਅਸੀਂ ਹਰ ਖੇਤਰ ਵਿੱਚ ਅੱਗੇ ਵਧ ਰਹੇ ਹਾਂ। ਸਮਾਗਮ ਦੇ ਅਖੀਰ ਵਿੱਚ ਸਾਰਿਆਂ ਨੇ ਰਲ ਮਿਲ ਕੇ ਚਾਹ ਪਾਣੀ ਛਕਿਆ ਅਤੇ ਸ੍ਰੀ ਗੁਰਲਾਲ ਸੈਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।