
ਬਹੁਜ਼ਨ ਸਮਾਜ ਪਾਰਟੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਦਰਜ਼ ਕਰੇਗੀ ਸ਼ਾਨਦਾਰ ਜਿੱਤ : ਗੁਰਲਾਲ ਸੈਲਾ
ਗੜਸ਼ੰਕਰ, 15 ਮਈ - ਬਹੁਜਨ ਸਮਾਜ ਪਾਰਟੀ ਦੇ ਪੰਜਾਬ ਤੋਂ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਬਹੁਜਨ ਸਮਾਜ ਪਾਰਟੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਵੋਟਾਂ ਨਾਲ ਜਿੱਤ ਦਰਜ ਕਰਦੇ ਹੋਏ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਹਲਚਲ ਸ਼ੁਰੂ ਕਰ ਦੇਵੇਗੀ।
ਗੜਸ਼ੰਕਰ, 15 ਮਈ - ਬਹੁਜਨ ਸਮਾਜ ਪਾਰਟੀ ਦੇ ਪੰਜਾਬ ਤੋਂ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਬਹੁਜਨ ਸਮਾਜ ਪਾਰਟੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਵੋਟਾਂ ਨਾਲ ਜਿੱਤ ਦਰਜ ਕਰਦੇ ਹੋਏ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਹਲਚਲ ਸ਼ੁਰੂ ਕਰ ਦੇਵੇਗੀ।
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਸਵੀਰ ਗੜੀ ਪ੍ਰਧਾਨ ਬਹੁਜ਼ਨ ਸਮਾਜ ਪਾਰਟੀ ਪੰਜਾਬ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਡਟੇ ਹੋਏ ਗੁਰਲਾਲ ਸੈਲਾ ਨੇ ਦੱਸਿਆ ਕਿ ਇਸ ਹਲਕੇ ਅਧੀਨ ਆਉਣ ਵਾਲੀਆਂ ਸਾਰੀਆਂ ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਦੀ ਮਜ਼ਬੂਤ ਸਥਿਤੀ ਬਣੀ ਹੋਈ ਹੈ।
ਉਹਨਾਂ ਦੱਸਿਆ ਕਿ ਨਵਾਂਸ਼ਹਿਰ ਤੋਂ ਵਿਧਾਇਕ ਨਛੱਤਰ ਪਾਲ ਦੀ ਅਗਵਾਈ ਵਿੱਚ ਨਵਾਂਸ਼ਹਿਰ ਦੀ ਰਿਕਾਰਡ ਜਿੱਤ ਇੱਕ ਵਾਰ ਮੁੜ ਤੋਂ ਦੇਖਣ ਵਾਲੀ ਹੋਵੇਗੀ, ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਗੜਸ਼ੰਕਰ, ਬੰਗਾ ਅਤੇ ਬਲਾਚੌਰ ਵਿੱਚ ਵੀ ਪਾਰਟੀ ਬਾਕੀ ਵਿਰੋਧੀ ਧਿਰਾਂ ਨੂੰ ਹਰਾ ਕੇ ਪਹਿਲੇ ਨੰਬਰ ਤੇ ਆਵੇਗੀ।
ਉਹਨਾਂ ਦੱਸਿਆ ਕਿ ਬਾਕੀ ਵਿਧਾਨ ਸਭਾ ਹਲਕਿਆਂ ਵਿੱਚ ਵੀ ਪਾਰਟੀ ਦੀ ਸਥਿਤੀ ਬਹੁਤ ਮਜਬੂਤ ਬਣੀ ਹੋਈ ਹੈ ਅਤੇ ਦਿਨ ਪ੍ਰਤੀ ਦਿਨ ਪਾਰਟੀ ਨਾਲ ਸਭ ਧਰਮਾਂ ਵਰਗਾਂ ਦੇ ਲੋਕ ਜੁੜ ਰਹੇ ਹਨ।
ਗੁਰਲਾਲ ਸੈਲਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨਾਲ ਜੋ ਹਵਾ ਦੇ ਰੁੱਖ ਨਾਲ ਆਮ ਲੋਕ ਜੁੜੇ ਸਨ ਉਹ ਅੱਜ ਪੂਰੀ ਤਰਾਂ ਉਹਨਾਂ ਤੋਂ ਟੁੱਟ ਚੁੱਕੇ ਹਨ ਤੇ ਲੋਕ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਕਿ ਬਸਪਾ ਪੰਜਾਬ ਦੀ ਤਰਜਮਾਨੀ ਕਰਦੇ ਹੋਏ ਲੋਕ ਸਭਾ ਵਿੱਚ ਆਪਣਾ ਸ਼ਾਨਦਾਰ ਥਾਂ ਬਣਾਵੇ।
ਉਹਨਾਂ ਦੱਸਿਆ ਕਿ ਪਿੰਡਾਂ ਦੀਆਂ ਸੱਥਾਂ ਵਿੱਚ ਆਮ ਚਰਚਾ ਹੋ ਰਹੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿਤਾਉਣ ਉਪਰੰਤ ਪਾਰਟੀ ਵਰਕਰ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਡੱਟ ਜਾਣਗੇ ਤਾਂ ਜੋ ਆਉਣ ਵਾਲੀ ਸਰਕਾਰ ਪੰਜਾਬ ਅੰਦਰ ਆਪਣੀ ਬਣਾਈ ਜਾ ਸਕੇ ਅਤੇ ਦਲਿਤਾਂ ਦੇ ਹੱਕਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾ ਸਕੇ।
ਉਨਾਂ ਦਾਅਵਾ ਕੀਤਾ ਕਿ ਇਹਨਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦੀ ਪੋਲ ਲੋਕ ਖੋਲ ਦੇਣਗੇ ਤੇ ਇੱਕ ਇੱਕ ਵੋਟ ਬਹੁਜਨ ਸਮਾਜ ਪਾਰਟੀ ਨੂੰ ਦਲਿਤ ਵਰਗ ਪਾ ਕੇ ਇਹ ਸਾਫ ਕਰ ਦੇਵੇਗਾ ਕਿ ਦਲਿਤਾਂ ਨੇ ਆਪਣੀ ਪਾਰਟੀ ਨੂੰ ਹੁਣ ਪੂਰੀ ਤਰਾਂ ਚੜਦੀਕਲਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ।
