ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਵੇਗੀ ਸ਼ਾਨਦਾਰ ਜਿੱਤ: ਅਵਤਾਰ ਸਿੰਘ ਨਾਨੋਵਾਲ
ਗੜਸ਼ੰਕਰ, 17 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਨਾਨੋਵਾਲ ਨੇ ਦਾਅਵਾ ਕੀਤਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।
ਗੜਸ਼ੰਕਰ, 17 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਨਾਨੋਵਾਲ ਨੇ ਦਾਅਵਾ ਕੀਤਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।
ਉਹਨਾਂ ਦਾਅਵਾ ਕੀਤਾ ਕਿ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਜੋ ਕਿ ਇਸ ਹਲਕੇ ਤੋਂ ਪਹਿਲਾਂ ਵੀ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੇ ਵੱਡੇ ਪੱਧਰ ਤੇ ਕੰਮ ਕੀਤੇ ਸਨ ਅਤੇ ਹਲਕੇ ਦੇ ਲੋਕ ਉਹਨਾਂ ਨੂੰ ਦਿਲੋਂ ਮੁੜ ਸੇਵਾ ਦਾ ਮੌਕਾ ਦੇਣਾ ਚਾਹੁੰਦੇ ਹਨ।