ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਸਾਥੀਆਂ ਨੂੰ ਬਿਨ੍ਹਾਂ ਵਜਾ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਿਆ ਕੀਤੀ।

ਨਵਾਂਸ਼ਹਿਰ - ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਦੇ ਚਲਦਿਆਂ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਬਲਾਕ ਟਾਂਡਾ ਦੇ ਪ੍ਰਧਾਨ ਬਲਦੇਵ ਅਤੇ ਹੋਰ ਸਾਥੀਆਂ ਨੂੰ ਪੁਲਿਸ ਨੇ ਘਰ ਵਿੱਚੋਂ ਗ੍ਰਿਫਤਾਰ ਕੀਤਾ ,ਪੁਲਿਸ ਦੀ ਇਸ ਕਾਰਵਾਈ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਅਤੇ ਜੁਝਾਰ ਸੰਹੂਗੜਾ ਜ਼ਿਲ੍ਹਾ ਪ੍ਰਧਾਨ ਬੀ ਐੱਡ ਅਧਿਆਪਕ ਫਰੰਟ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਿੱਥੇ ਇਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਉੱਥੇ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਦਬਾ ਨਹੀਂ ਸਕਦੀ।

ਪੰਜਾਬ ਸਰਕਾਰ ਵਲੋਂ ਕੀਤੀ ਅੱਜ ਇਸ ਮਾੜੀ ਹਰਕਤ ਦਾ ਪੰਜਾਬ ਦੇ 2 ਲੱਖ ਦੇ ਕਰੀਬ ਐਨਪੀਐਸ ਮੁਲਾਜ਼ਮਾਂ ਵਿੱਚ ਵੀ  ਅੱਜ ਦੀ ਪੁਲਿਸ ਕਾਰਵਾਈ ਦੇ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਸ਼੍ਰੀ ਮਾਨ ਅਤੇ ਸੰਹੂਗੜਾ ਨੇ ਕਿਹਾ ਕਿ  ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਨੋਟੀਫਿਕੇਸ਼ਨ ਤੋ ਕਰੀਬ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਐਸਓਪੀ ਜਾਰੀ ਨਹੀਂ ਕੀਤੀ ਅਤੇ ਸੂਬਾ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਪੂਰੇ ਪੰਜਾਬ ਵਿੱਚ ਪੋਸਟਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ , ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਲੱਖਾਂ ਐਨਪੀਐਸ ਮੁਲਾਜ਼ਮਾਂ ਦੀ ਅਵਾਜ ਦਬਾਉਣ ਦੇ ਅਜਿਹੇ ਅਪਣਾਏ ਜਾ ਰਹੇ ਲੋਕਤੰਤਰ ਵਿਰੋਧੀ ਹੱਥਕੰਡਿਆਂ ਤੋ ਮੁਲਾਜ਼ਮ ਡਰਨਗੇ ਨਹੀਂ ਅਤੇ ਪੋਸਟਰ ਮੁਹਿੰਮ ਦੇ ਰਾਹੀਂ ਆਪਣਾ ਲਗਾਤਾਰ ਵਿਰੋਧ ਜਾਰੀ ਕਰਦੇ ਰਹਿਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਦਾ ਖੁਮਿਆਜਾ ਆਉਦੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਆਗੂਆਂ ਨੇ ਕਿਹਾ ਕਿ ਐਨ ਪੀ ਐਸ ਤੋਂ ਪੀੜਤ ਮੁਲਾਜਮ ਹੁਣ ਅਰਾਮ ਨਾਲ ਘਰਾਂ ਵਿੱਚ ਬੈਠਣਗੇ,ਸਗੋਂ ਸਰਕਾਰ ਵਿਰੁੱਧ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।ਉਨ੍ਹਾਂ ਕਿਹਾ ਕਿ ਸਰਕਾਰ ਗ੍ਰਿਫਤਾਰ ਸੂਬਾ ਆਗੂਆ ਨੂੰ ਤੁਰੰਤ ਰਿਹਾ ਕਰੇ ਅਤੇ ਮੁਲਾਜ਼ਮਾਂ ਦੀਆਂ ਮੁਸਕਲਾਂ ਦਾ ਹੱਲ ਕਰੇ।