
ਡੀ.ਬੀ.ਯੂ. ਦੇ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਵਿਦਿਆਰਥੀਆਂ ਨੂੰ ਨੌਕਰੀ ਦੀਆਂ ਪੇਸ਼ਕਸ਼ਾਂ
ਮੰਡੀ ਗੋਬਿੰਦਗੜ੍ਹ, 18 ਮਈ - ਦੇਸ਼ ਭਗਤ ਯੂਨੀਵਰਸਿਟੀ ਦੇ ਕਾਰਪੋਰੇਟ ਰਿਲੇਸ਼ਨ ਸੈੱਲ ਨੇ ਨਿਰਮਲ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਫਾਰਮੇਸੀ, ਨਰਸਿੰਗ ਅਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਕਰੀਅਰ ਦੇ ਸ਼ਾਨਦਾਰ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਨਿਰਮਲ ਸੁਪਰ ਸਪੈਸ਼ਲਿਟੀ ਹਸਪਤਾਲ ਖੰਨਾ ਨੇ ਕਈ ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਹੈ।
ਮੰਡੀ ਗੋਬਿੰਦਗੜ੍ਹ, 18 ਮਈ - ਦੇਸ਼ ਭਗਤ ਯੂਨੀਵਰਸਿਟੀ ਦੇ ਕਾਰਪੋਰੇਟ ਰਿਲੇਸ਼ਨ ਸੈੱਲ ਨੇ ਨਿਰਮਲ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਫਾਰਮੇਸੀ, ਨਰਸਿੰਗ ਅਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਕਰੀਅਰ ਦੇ ਸ਼ਾਨਦਾਰ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਨਿਰਮਲ ਸੁਪਰ ਸਪੈਸ਼ਲਿਟੀ ਹਸਪਤਾਲ ਖੰਨਾ ਨੇ ਕਈ ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਹੈ। ਕਾਰਪੋਰੇਟ ਰਿਲੇਸ਼ਨਜ਼ ਸੈੱਲ ਦੀ ਮੈਨੇਜਰ ਪੂਜਾ ਕਥੂਰੀਆ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਸਿਹਤ ਸੰਭਾਲ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਦੀ ਸਹੂਲਤ, ਅਕਾਦਮਿਕ ਅਤੇ ਸਿਹਤ ਸੰਭਾਲ ਸੰਸਥਾਵਾਂ ਵਿਚਕਾਰ ਸਹਿਯੋਗੀ ਭਾਈਵਾਲੀ ਸਥਾਪਤ ਕਰਨਾ ਸੀ। ਹਸਪਤਾਲ ਨੁਮਾਇੰਦਿਆਂ ਨੇ ਫਾਰਮੇਸੀ, ਨਰਸਿੰਗ ਅਤੇ ਪੈਰਾ-ਮੈਡੀਕਲ ਵਿਦਿਆਰਥੀਆਂ ਦੇ ਵਿਆਪਕ ਹੁਨਰ ਦੇ ਮੁਲਾਂਕਣ ਕਰਨ ਮਗਰੋਂ ਬਹੁਤ ਸਾਰੇ ਵਿਦਿਆਰਥੀਆਂ ਨੂੰ ਫਾਰਮਾਸਿਸਟ, ਨਰਸਾਂ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਅਤੇ ਰੇਡੀਓਲੋਜੀ ਟੈਕਨੀਸ਼ੀਅਨ ਵਜੋਂ ਨੌਕਰੀ ਦੀਆਂ ਪੇਸ਼ਕਸ਼ਾਂ ਕੀਤੀਆਂ।
ਡੀ.ਬੀ.ਯੂ. ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਇਸ ਸਹਿਯੋਗ ਲਈ ਹਸਪਤਾਲ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਦੀ ਕਾਬਲੀਅਤ ਦੀ ਸ਼ਲਾਘਾ ਕੀਤੀ।
