ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਐਸ.ਏੇ.ਐਸ. ਨਗਰ, 22 ਮਈ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਬੀਬੀ ਸਤਨਾਮ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਗਗਨਦੀਪ ਸਿੰਘ (ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਾਲੇ) ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਬੀਬੀ ਬਖਸ਼ਿੰਦਰ ਕੌਰ, ਭੂਜੰਗ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ, ਭਾਈ ਹਰਭਜਨ ਸਿੰਘ ਰੰਗੀਲਾ, ਭਾਈ ਸੰਦੀਪ ਸਿੰਘ, ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਸਿਮਰਨ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਸੁਰਜੀਤ ਸਿੰਘ, ਭਾਈ ਗੁਰਦੀਪ ਸਿੰਘ ਦੇ ਜੱਥਿਆਂ ਤੋ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਕਈ ਤਰ੍ਹਾਂ ਮਿਠਾਈਆਂ ਅਤੇ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਇਆ ਗਿਆ।