ਰਿਆਤ ਬਾਹਰਾ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੀ ਯੂ ਦੇ ਤੀਸਰੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਹੁਸ਼ਿਆਰਪੁਰ - ਰਿਆਤ ਬਾਹਰਾ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਬੀ ਐਡ ਤੀਸਰੇ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਪ੍ਰਿੰਸੀਪਲ ਡਾਕਟਰ ਪੱਲਵੀ ਪੰਡਿਤ ਨੇ ਦੱਸਿਆ ਕਿ ਸੈਸ਼ਨ 2022-24 ਦੌਰਾਨ ਵਿਦਿਆਰਥੀਆਂ ਨੇ ਤੀਸਰੇ ਸਮੈਸਟਰ ਦੀ ਪ੍ਰੀਖਿਆ 'ਚ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ।

ਇਹਨਾਂ ਵਿੱਚ ਰਮਨਦੀਪ ਕੌਰ ਞੇ 91-66%, ਸੁਮਨ ਨੇ 90-66%, ਅਸਮਿਤਾ ਮਹਿਤਾ ਨੇ 89-66%, ਗੀਤਾ ਰਾਣੀ ਨੇ 89-33% ਅਤੇ ਇੰਦਰਪ੍ਰੀਤ ਸਿੰਘ ਨੇ 89% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਦੂਸਰਾ, ਤੀਸਰਾ, ਚੌਥਾ, ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਕੈਂਪਸ ਡਾਇਰੈਕਟਰ ਡਾਕਟਰ ਚੰਦਰ ਮੋਹਨ ਨੇ ਵਿਦਿਆਰਥੀਆਂ ਸਮੇਤ ਕਾਲਜ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।