ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਕੀਤਾ ਘਰਾਂ ਅੰਦਰ ਨਜ਼ਰਬੰਦ

ਗੜ੍ਹਸ਼ੰਕਰ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕਈ ਕਿਸਾਨ ਆਗੂਆਂ ਨੂੰ ਉਹਨਾਂ ਦੇ ਘਰਾਂ ਅੰਦਰ ਹੀ ਨਜ਼ਰਬੰਦ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਦਿੰਦਿਆ ਜਸਵੰਤ ਸਿੰਘ ਭੱਠਲ ਸੂਬਾ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸਵੇਰ ਤੋਂ

ਗੜ੍ਹਸ਼ੰਕਰ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕਈ ਕਿਸਾਨ ਆਗੂਆਂ ਨੂੰ ਉਹਨਾਂ ਦੇ ਘਰਾਂ ਅੰਦਰ ਹੀ ਨਜ਼ਰਬੰਦ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਦਿੰਦਿਆ ਜਸਵੰਤ ਸਿੰਘ ਭੱਠਲ ਸੂਬਾ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸਵੇਰ ਤੋਂ ਹੀ ਸਮੁੰਦੜਾ ਪੁਲਿਸ ਚੌਂਕੀ ਦੇ ਮੁਲਾਜਮ ਵਲੋਂ ਘਰ ਦੇ ਅੰਦਰ ਹੀ ਡੱਕ ਲਿਆ ਗਿਆ ਅਤੇ ਕਿਸੇ ਪਾਸੇ ਨੂੰ ਵੀ ਆਉਣ ਜਾਣ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੋਂ ਰੋਸ ਪ੍ਰਦਰਸ਼ਨ ਅਤੇ ਵਿਚਾਰਾ ਦੇ ਪ੍ਰਗਟਾਵੇ ਦੀ ਅਜ਼ਾਦੀ ਦਾ ਹੱਕ ਖੋਹ ਰਹੀ ਹੈ। ਜਿਸ ਕਰਕੇ ਸੂਬੇ ਅੰਦਰ ਇਹਨਾਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸੇ ਤਰ੍ਹਾਂ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੱਬਰ ਨੂੰ ਵੀ ਉਹਨਾਂ ਦੇ ਘਰ ਅੰਦਰ ਹੀ ਪੁਲਸ ਵਲੋਂ ਬਿਨ੍ਹਾ ਵਜ੍ਹਾ ਸਾਰਾ ਦਿਨ ਨਜ਼ਰਬੰਦ ਕਰ ਰੱਖਿਆ ਗਿਆ ।