ਸ੍ਰੀ ਕ੍ਰਿਸ਼ਨ ਭਗਵਾਨ ਦਾ ਜੀਵਨ ਮਨੁਖੱਤਾ ਲਈ ਚਾਨਣ ਮੁਨਾਰਾ : ਕੁਲਵੰਤ ਸਿੰਘ ਜਨਮਅਸ਼ਟਮੀ ਮੌਕੇ ਸ਼ਹਿਰ ਦੇ ਕਈ ਮੰਦਰਾਂ ਵਿੱਚ ਨਤਮਸਤਕ ਹੋਏ ਹਲਕਾ ਵਿਧਾਇਕ

ਐਸ ਏ ਐਸ ਨਗਰ, 7 ਸਤੰਬਰ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਜਨਮਅਸ਼ਟਮੀ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਵਿੱਚ ਹੋਏ ਸਮਾਗਮਾਂ ਵਿੱਚ ਹਾਜ਼ਰੀ ਭਰੀ।

ਐਸ ਏ ਐਸ ਨਗਰ, 7 ਸਤੰਬਰ  ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਜਨਮਅਸ਼ਟਮੀ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਵਿੱਚ ਹੋਏ ਸਮਾਗਮਾਂ ਵਿੱਚ ਹਾਜ਼ਰੀ ਭਰੀ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਭਗਵਾਨ ਦਾ ਜੀਵਨ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ ਹੈ ਅਤੇ ਸਾਨੂੰ ਸਾਰਿਆਂ ਨੂੰ ਉਹਨਾਂ ਦੀਆਂ ਸਿਖਿਆਵਾਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਉਹਨਾਂ ਵਲੋਂ ਮੁਹਾਲੀ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਹੋਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ ਹੈ ਅਤੇ ਸਭ ਪਾਸੇ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸz. ਕੁਲਵੰਤ ਸਿੰਘ ਵਲੋਂ ਹਨੂੰਮਾਨ ਮੰਦਰ ਫੇਜ਼ 3ਬੀ2, ਬਾਬਾ ਬਾਲ ਭਾਰਤੀ ਮੰਦਰ ਮਟੌਰ, ਸ੍ਰੀ ਸੱਤਿਆ ਨਾਰਾਇਣ ਮੰਦਿਰ ਮਟੌਰ, ਸ੍ਰੀ ਠਾਕੁਰ ਦੁਆਰਾ ਮੰਦਰ ਸੁਹਾਣਾ ਅਤੇ ਫੇਜ਼- 6 ਸਥਿਤ ਮੰਦਿਰ ਵਿਖੇ ਹਾਜਰੀ ਭਰੀ ਗਈ।

ਸz. ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਲੋਕਾਂ ਨੂੰ ਆ ਰਹੀਆ ਰੋਜ਼- ਮਰ੍ਹਾ ਦੀਆਂ ਮੁਸ਼ਕਲਾਂ ਬਾਰੇ ਰਿਪੋਰਟ ਤਿਆਰ ਕਰਦੇ ਹਨ ਜਿਸਤੋਂ ਬਾਅਦ ਲੋਕਾਂ ਨੂੰ ਪੇਸ਼ ਸਮੱਸਿਆਵਾਂ ਦਾ ਦਾ ਸਥਾਈ ਹੱਲ ਕੀਤਾ ਜਾਂਦਾ ਹੈ।

ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਮੌਲੀ, ਆਰ. ਪੀ. ਸ਼ਰਮਾ. ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਬਾਵਾ ਮੌਲੀ, ਗੁਰਜੰਟ ਸਿੰਘ ਭਾਗੋਮਾਜਰਾ, ਰਾਜੀਵ ਵਸਿਸ਼ਟ, ਹਰਮੇਸ਼ ਸਿੰਘ ਕੁੰਬੜਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਬਲਜੀਤ ਸਿੰਘ. ਤਰਨਜੀਤ ਸਿੰਘ ਵੀ ਹਾਜ਼ਰ ਸਨ।