ਠੰਡੇ ਮਿੱਠੇ ਪਾਣੀ ਦੀ ਛਬੀਲ ਅਤੇ ਲੰਗਰ ਲਗਾਇਆ

ਐਸ.ਏ.ਐਸ.ਨਗਰ, 6 ਜੂਨ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਲਕਾ ਦਫ਼ਤਰ ਮੁਹਾਲੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ।

ਐਸ.ਏ.ਐਸ.ਨਗਰ, 6 ਜੂਨ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਲਕਾ ਦਫ਼ਤਰ ਮੁਹਾਲੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਸ੍ਰੀ ਅਨਿਲ ਕੁਮਾਰ ਨਿਗਰਾਨ ਇੰਜੀਨੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਮੂਹ ਸਟਾਫ ਮੈਂਬਰਾਂ ਨਾਲ ਸੇਵਾ ਕੀਤੀ।
ਕਰਮਚਾਰੀਆਂ ਦੀ ਯੂਨੀਅਨ ਦੇ ਸੂਬਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਨੇ ਦਫਤਰ ਦੇ ਸਮੂਹ ਸਟਾਫ ਵਲੋਂ ਹਰ ਸਾਲ ਸ਼ਹੀਦੀ ਗੁਰਪੁਰਬ ਮੌਕੇ ਛਬੀਲ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਂਦਾ ਹੈ।