ਸਰਹਾਲਾ ਰਾਣੂੰਆਂ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਜਾਗਰੂਕਤਾ ਕੈਂਪ ਲਗਾਇਆ
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਸਰਹਾਲਾ ਰਾਣੂਆਂ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਬਖਸੋ ਸਰਪੰਚ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ: ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ।

ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ 'ਤੇ ਪਾ ਕੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੇ ਹਨ। ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਇਸ ਭੈੜੀ ਦਲਦਲ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਮਾਨਸਿਕ ਰੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਐੱਚ.ਸੀ.ਵੀ., ਐੱਚ.ਆਈ.ਵੀ. ਜਿਗਰ ਦੇ ਰੋਗ ਆਦਿ ਗੰਭੀਰ ਬਿਮਾਰੀਆਂ ਹਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਇਸ ਦੀ ਦਾਖਲਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇੜੀਆਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਦੀਪਕ ਸਟਾਫ਼ ਮੈਂਬਰ, ਦਿਨੇਸ਼ ਕੁਮਾਰ ਸਟਾਫ਼ ਮੈਂਬਰ, ਚੰਨਣ ਕੌਰ ਸਾਬਕਾ ਪੰਚ, ਅਵਤਾਰ ਰਾਮ, ਸਤਵਿੰਦਰ ਕੌਰ, ਸਰਬਜੀਤ ਕੌਰ ਆਂਗਣਵਾੜੀ ਵਰਕਰ, ਸੰਦੀਪ ਕੌਰ ਆਂਗਣਵਾੜੀ ਵਰਕਰ, ਕਮਲਜੀਤ ਕੌਰ ਆਂਗਣਵਾੜੀ ਐਲਪਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।