ਉਰਦੂ ਦੀ ਸਿਖਲਾਈ ਲਈ 10 ਤਕ ਕਰਵਾਇਆ ਜਾ ਸਕਦੈ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਪਟਿਆਲਾ, 1 ਜੁਲਾਈ - ਪਟਿਆਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਹੈ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ਉਰਦੂ ਆਮੋਜ਼ ਦੀ ਦਿੱਤੀ ਜਾਣ ਵਾਲੀ ਸਿਖਲਾਈ ਲਈ ਦਾਖਲਾ ਫਾਰਮ ਭਰਨ ਦੀ ਅੰਤਿਮ ਤਰੀਕ ਵਧਾ ਕੇ 10 ਜੁਲਾਈ, 2024 ਕਰ ਦਿੱਤੀ ਗਈ ਹੈ।

ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। 'ਉਰਦੂ ਆਮੋਜ਼' ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala@gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।