ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਦੀਆਂ ਫੋਟੋਆਂ ਅਸ਼ਲੀਲ ਟਿੱਪਣੀਆਂ ਨਾਲ ਕੀਤੀਆਂ ਵਾਇਰਲ

ਪਟਿਆਲਾ, 29 ਜੂਨ - ਜ਼ਿਲ੍ਹੇ ਦੇ ਜੁਲਕਾਂ ਥਾਣਾ ਖੇਤਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਵਿਆਹ ਤੋਂ ਇਨਕਾਰ ਕਰਨ ਵਾਲੀ ਆਪਣੀ ਪ੍ਰੇਮਿਕਾ ਦੀ ਫੋਟੋ ਨੂੰ ਇਤਰਾਜ਼ਯੋਗ ਟਿੱਪਣੀ ਦੇ ਨਾਲ ਇੰਸਟਾਗ੍ਰਾਮ 'ਤੇ ਅਪਲੋਡ ਕਰਕੇ ਵਾਇਰਲ ਕਰ ਦਿੱਤਾ ਹੈ। ਵਾਇਰਲ ਤਸਵੀਰਾਂ ਜਦੋਂ ਲੜਕੀ ਦੇ ਪਰਿਵਾਰ ਕੋਲ ਪਹੁੰਚੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ। ਐਸ ਪੀ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਸਾਈਬਰ ਕ੍ਰਾਈਮ ਥਾਣੇ ਦੀ ਪੁਲੀਸ ਨੇ ਮੁਲਜ਼ਮ ਕਮਲਦੀਪ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਲੜਕੀ ਮੁਤਾਬਕ ਉਹ ਪਿਛਲੇ ਕਈ ਮਹੀਨਿਆਂ ਤੋਂ ਇਕ ਦੂਜੇ ਦੇ ਦੋਸਤ ਸਨ। ਲੜਕੇ ਨੇ ਉਸਨੂੰ ਕਈ ਵਾਰ ਵਿਆਹ ਕਰਨ ਲਈ ਕਿਹਾ ਸੀ, ਪਰ ਉਸ ਨੇ ਇਨਕਾਰ ਕਰ ਦਿੱਤਾ ਸੀ। ਕੁਝ ਸਮਾਂ ਪਹਿਲਾਂ ਜਦੋਂ ਉਸ ਨੇ ਉਸ 'ਤੇ ਦਬਾਅ ਪਾਇਆ ਅਤੇ ਉਸ ਨੂੰ ਵਿਆਹ ਲਈ ਧਮਕੀਆਂ ਦਿੱਤੀਆਂ ਤਾਂ ਲੜਕੀ ਨੇ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਮਿਲਣਾ ਬੰਦ ਕਰ ਦਿੱਤਾ। ਇਸ ਤੋਂ ਗੁੱਸੇ 'ਚ ਆ ਕੇ ਨੌਜਵਾਨ ਨੇ ਲੜਕੀ ਅਤੇ ਉਸ ਦੇ ਪਰਿਵਾਰ ਦੀਆਂ ਕੁਝ ਨਿਜੀ ਤਸਵੀਰਾਂ ਹਾਸਲ ਕਰਕੇ ਉਨ੍ਹਾਂ ਨੂੰ ਐਡਿਟ ਕਰਕੇ ਇੰਸਟਾਗ੍ਰਾਮ 'ਤੇ ਅਪਲੋਡ ਕਰ ਦਿੱਤਾ। ਮੁਲਜ਼ਮ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਅਸ਼ਲੀਲ ਟਿੱਪਣੀਆਂ ਵੀ ਲਿਖੀਆਂ ਸਨ ਅਤੇ ਵੱਖ-ਵੱਖ ਆਈਡੀ ਤੋਂ ਇੰਸਟਾਗ੍ਰਾਮ 'ਤੇ ਵਾਇਰਲ ਕਰ ਦਿੱਤੀਆਂ। ਸਾਈਬਰ ਕ੍ਰਾਈਮ ਥਾਣਾ ਪੁਲਸ ਨੇ ਦੋਸ਼ੀ ਨੌਜਵਾਨ ਖਿਲਾਫ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤਕ ਉਸਦੀ ਗ੍ਰਿਫਤਾਰੀ ਨਹੀਂ ਹੋਈ ਹੈ।