
ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਮੌਕੇ ਸਿਹਤ ਵਿਭਾਗ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ
ਹੁਸ਼ਿਆਰਪੁਰ - ਦਸਤ ਰੋਕੋ ਮੁਹਿੰਮ ਦੇ ਆਗਾਜ਼ ਮੌਕੇ ਇੱਕ ਜਾਗਰੂਕ ਰੈਲੀ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਅਗਵਾਈ ਵਿੱਚ ਕੱਢੀ ਗਈ ਇਸ ਰੈਲੀ ਵਿੱਚ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਵੀਸੀਸੀਐਮ ਉਪਕਾਰ ਸਿੰਘ, ਨਵਪ੍ਰੀਤ ਕੌਰ ਅਤੇ ਏਐਨਐਮ ਟ੍ਰੇਨਿੰਗ ਸਕੂਲ ਦੇ ਟਿਊਟਰ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ।
ਹੁਸ਼ਿਆਰਪੁਰ - ਦਸਤ ਰੋਕੋ ਮੁਹਿੰਮ ਦੇ ਆਗਾਜ਼ ਮੌਕੇ ਇੱਕ ਜਾਗਰੂਕ ਰੈਲੀ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਅਗਵਾਈ ਵਿੱਚ ਕੱਢੀ ਗਈ ਇਸ ਰੈਲੀ ਵਿੱਚ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਵੀਸੀਸੀਐਮ ਉਪਕਾਰ ਸਿੰਘ, ਨਵਪ੍ਰੀਤ ਕੌਰ ਅਤੇ ਏਐਨਐਮ ਟ੍ਰੇਨਿੰਗ ਸਕੂਲ ਦੇ ਟਿਊਟਰ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਰੈਲੀ ਵਿੱਚ ਇਸ ਸਾਲ ਮੁਹਿੰਮ ਦੇ ਸਲੋਗਨ "ਡਾਇਰੀਆ ਦੀ ਰੋਕਥਾਮ, ਸਫਾਈ ਅਤੇ ਓ.ਆਰ.ਐਸ ਨਾਲ ਰੱਖੋ ਆਪਣਾ ਧਿਆਨ" ਸੰਬੰਧੀ ਨਾਅਰਾ ਲਗਾ ਕੇ ਡਾਇਰੀਆ ਪ੍ਰਤੀ ਜਾਗਰੂਕ ਕੀਤਾ ਗਿਆ।
ਰੈਲੀ ਦੌਰਾਨ ਸੰਬੋਧਨ ਕਰਦਿਆਂ ਡਾਕਟਰ ਬਲਵਿੰਦਰ ਕੁਮਾਰ ਡਮਾਣਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਡਾਇਰੀਆ ਕਾਰਣ ਹੋਣ ਵਾਲੀਆਂ ਮੌਤਾਂ ਨੂੰ ਜੀਰੋ ਕਰਨਾ ਹੈ। ਦਸਤ ਰੋਕੋ ਮੁਹਿੰਮ ਇਸ ਵਾਰ ਦੋ ਮਹੀਨੇ 1 ਜੁਲਾਈ ਤੋੰ 31 ਅਗਸਤ ਤੱਕ ਮਨਾਈ ਜਾਵੇਗੀ। ਇਸ ਦੌਰਾਨ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਆਸ਼ਾ ਜਾਂ ਆਂਗਨਵਾੜੀ ਵਰਕਰਾਂ ਰਾਹੀਂ ਓ.ਆਰ.ਐਸ ਦੇ ਪੈਕੇਟ ਅਤੇ ਜਿੰਕ ਦੀਆਂ ਗੋਲੀਆਂ ਹਰ ਪੰਜ ਸਾਲ ਤੱਕ ਦੇ ਬੱਚਿਆਂ ਦੇ ਘਰਾਂ ਵਿੱਚ ਜਾ ਕੇ ਵੰਡੀਆਂ ਜਾਣਗੀਆਂ। ਓ.ਆਰ.ਐਸ ਅਤੇ ਜਿੰਕ ਦੀ ਸਪਲਾਈ ਬਲਾਕ ਪੱਧਰ ਤੱਕ ਵੰਡੀ ਜਾ ਚੁੱਕੀ ਹੈ। ਸਾਰੀਆਂ ਸਿਹਤ ਸੰਸਥਾਵਾਂ, ਆਂਗਨਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਹੱਥ ਧੋਣ ਦੇ ਵਿਗਿਆਨਕ ਢੰਗ ਬਾਰੇ ਡੈਮੋਸਟ੍ਰੇਸ਼ਨ ਦਿੱਤੀ ਜਾਵੇਗੀ ਕਿਉੰਕਿ ਹੱਥਾਂ ਦੀ ਸਫਾਈ ਨਾਲ ਹੀ ਡਾਇਰੀਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਜ਼ਿਲਾ ਟੀਕਾਕਰਨ ਅਫਸਰ ਡਾਕਟਰ ਸੀਮਾ ਗਰਗ ਨੇ ਦੱਸਿਆ ਕਿ ਜੇਕਰ ਬੱਚੇ ਨੂੰ ਦਸਤ ਲੱਗ ਜਾਣ, ਤਾਂ ਤੁਰੰਤ ORS ਥੋੜੇ ਥੋੜੇ ਸਮੇਂ ਤੇ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਜਦੋਂ ਤੱਕ ਦਸਤ ਬੰਦ ਨਹੀਂ ਹੋ ਜਾਂਦੇ। ਦਸਤ ਬੰਦ ਹੋਣ ਤੇ ਵੀ ਬੱਚੇ ਨੂੰ ਜ਼ਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਦਿਓ। ਦਸਤ ਦੌਰਾਨ ORS ਅਤੇ ਜ਼ਿੰਕ ਦੁਆਰਾ ਇਲਾਜ ਬੱਚੇ ਨੂੰ ਜਲਦੀ ਠੀਕ ਹੋਣ ਵਿੱਚ ਮਦਦ ਕਰਦਾ ਹੈ। ਦਸਤ ਦੇ ਸਹੀ ਪ੍ਰਬੰਧਨ ਲਈ ਏਐਨਐਮ ਜਾਂ ਆਸ਼ਾ ਨਾਲ ਜਰੂਰ ਸੰਪਰਕ ਕੀਤਾ ਜਾਵੇ। ਡਾਕਟਰ ਸੀਮਾ ਗਰਗ ਨੇ ਦੱਸਿਆ ਕਿ ਜੇਕਰ ਬੱਚਾ ਹੋਰ ਕਮਜ਼ੋਰ ਹੋ ਜਾਂਦਾ ਹੈ, ਬੱਚਾ ਨਹੀਂ ਖਾ ਰਿਹਾ ਹੈ ਅਤੇ ਦੁੱਧ ਵੀ ਨਹੀਂ ਪੀ ਰਿਹਾ ਹੈ, ਬੱਚੇ ਦੇ ਟੱਟੀ ਵਿੱਚ ਖੂਨ ਆ ਰਿਹਾ, ਕੁਝ ਵੀ ਪੀਣ ਦੇ ਯੋਗ ਨਹੀਂ ਹੋਣਾ, ਬੁਖਾਰ ਹੋਣਾ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜਦੀਕੀ ਹਸਪਤਾਲ ਲਿਜਾ ਕੇ ਬੱਚਿਆਂ ਦੇ ਮਾਹਿਰ ਡਾਕਟਰ ਨੂੰ ਦਿਖਾਇਆ ਜਾਵੇ ਤਾਂ ਜੋ ਸਮੇਂ ਰਹਿੰਦੇ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਮੂਹ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ ਜਿੰਕ ਕਾਰਨਰ ਵੀ ਸਥਾਪਿਤ ਕੀਤੇ ਗਏ ਹਨ ਜਿੱਥੇ ਓ.ਆਰ.ਐਸ ਦਾ ਘੋਲ ਤਿਆਰ ਕਰਨ ਦੀ ਵਿਧੀ ਬਾਰੇ ਡੈਮੋਸਟ੍ਰੇਸ਼ਨ ਦੇ ਕੇ ਪ੍ਰੇਰਿਤ ਕੀਤਾ ਜਾਵੇਗਾ।
