ਸਿਹਤ ਵਿਭਾਗ ਘਰ-ਘਰ ਜਾ ਕੇ 0 ਤੋਂ 5 ਸਾਲ ਤਕ ਦੇ ਬੱਚਿਆਂ ਨੂੰ ਵੰਡੇਗਾ ਓ.ਆਰ.ਐਸ. ਦੇ ਪੈਕਟ

ਪਟਿਆਲਾ, 1 ਜੁਲਾਈ - ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ 0—5 ਸਾਲ ਤਕ ਦੇ ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆ ਮੌਤਾਂ ਨੂੰ ਰੋਕਣ ਦੇ ਮਕਸਦ ਨਾਲ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ “ਦਸਤ ਦੀ ਰੋਕਥਾਮ, ਸਫਾਈ ਅਤੇ ੳ.ਆਰ.ਐਸ. ਨਾਲ ਰੱਖੋ ਆਪਣਾ ਧਿਆਨ“ ਨਾਹਰੇ ਤਹਿਤ ਅਜ ਤੋਂ 31 ਅਗਸਤ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੁਹਿੰਮ ਤਹਿਤ ਅੱਜ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ 5 ਸਾਲ ਤਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ ਦੇ ਕਾਰਨ, ਦਸਤ ਦੇ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇ ਓ.ਆਰ.ਐਸ. ਦਾ ਘੋਲ ਦੇਣ ਅਤੇ ਬੱਚੇ ਨੂੰ ਦਸਤ ਲੱਗਣ ਦੀ ਹਾਲਤ ਵਿੱਚ ਜ਼ਿੰਕ ਦੀਆਂ ਗੋਲੀਆਂ ਦੇਣ ਅਤੇ ਸਾਫ—ਸਫਾਈ ਸਬੰਧੀ ਪਰਿਵਾਰਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ। 
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਦੌਰਾਨ ਆਸ਼ਾ ਵਰਕਰਜ ਵੱਲੋਂ ਘਰ—ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ. ਦੇ ਪੈਕਟ ਦਿੱਤੇ ਜਾ ਰਹੇ ਹਨ ਤਾਂ ਜੋ ਦਸਤ ਦੌਰਾਨ ਬੱਚਿਆ ਨੂੰ ਘੋਲ ਪਿਲਾਇਆ ਜਾ ਸਕੇ ।ਇਸ ਮੁਹਿੰਮ ਦੌਰਾਨ ਆਸ਼ਾ ਅਤੇ ਏ.ਐਨ.ਐਮ ਵੱਲੋਂ ਬੱਚਿਆਂ ਨੂੰ ਘੋਲ ਪਿਲਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵਜਾਤ ਬੱਚਿਆਂ ਨੂੰ ਪਹਿਲੇ 6 ਮਹੀਨੇ ਤਕ ਅਪਣਾ ਦੁੱਧ ਪਿਆਉਣ ਅਤੇ 6 ਮਹੀਨੇ ਬਾਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਐਸ.ਜੇ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਚਨਾ, ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਜ਼ਿਲਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਬੀਰ ਕੌਰ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਜਸਵੀਰ ਕੌਰ ਅਤੇ ਬਿੱਟੂ ਸਿੰਘ ਹਾਜ਼ਰ ਸਨ।