ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਹੁਸ਼ਿਆਰਪੁਰ - ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੋਸਾਇਟੀ ਧਾਲੀਵਾਲ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੁਸਾਇਟੀ ਦੇ ਸਰਪ੍ਰਸਤ ਜਥੇਦਾਰ ਕੁਲਵੀਰ ਸਿੰਘ ਬੈਂਸ ਅਤੇ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਧਾਲੀਵਾਲ ਅਤੇ ਯੁਵਕ ਸੇਵਾਵਾਂ ਕਲੱਬ ਹਰਿਆਣਾ

ਹੁਸ਼ਿਆਰਪੁਰ - ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੋਸਾਇਟੀ ਧਾਲੀਵਾਲ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੁਸਾਇਟੀ ਦੇ ਸਰਪ੍ਰਸਤ ਜਥੇਦਾਰ ਕੁਲਵੀਰ ਸਿੰਘ ਬੈਂਸ ਅਤੇ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਧਾਲੀਵਾਲ ਅਤੇ ਯੁਵਕ ਸੇਵਾਵਾਂ ਕਲੱਬ ਹਰਿਆਣਾ ਦੇ ਸਹਿਯੋਗ ਨਾਲ ਪਿੰਡ ਧਾਲੀਵਾਲ ਵਿਖੇ ਡੈਕੋਰੇਸ਼ਨ, ਫਲਾਂ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਬੋਲਦਿਆਂ ਦੋਵਾਂ ਆਗੂਆਂ ਨੇ ਬਾਕੀ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਸਰਬਜੋਤ ਸਿੰਘ ਹਰਿਆਣਾ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸਰੂਪ ਸਿੰਘ ਖਾਲਸਾ, ਸਰਦਾਰ ਕ੍ਰਿਸ਼ਨ ਸਿੰਘ, ਨਰੇਸ਼ ਕੁਮਾਰ ਸੈਣੀ ਮਨੋਹਰ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਇਮਾਨ ਸਿੰਘ ਧਾਲੀਵਾਲ, ਕੁਲਦੀਪ ਕੁਮਾਰ, ਹਰਵਿੰਦਰ ਸਿੰਘ, ਮਿੰਟੂ ਤੇ ਪਵੀ ਆਦਿ ਹਾਜਰ ਸਨ।