ਵਧੀਕ ਡਿਪਟੀ ਕਮਿਸ਼ਨਰ(ਜ) ਨੇ Prevention of Sexual Harassment Act 2013 ਤਹਿਤ ਕੀਤੀ ਰੀਵਿਊ ਮੀਟਿੰਗ
ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ੍ਰੀ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਦੀ ਪ੍ਰਧਾਨਗੀ ਹੇਠ Prevention of Sexual Harassment Act 2013 ਤਹਿਤ ਲੋਕਲ ਜਿਲ੍ਹਾ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ।
ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸ੍ਰੀ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਦੀ ਪ੍ਰਧਾਨਗੀ ਹੇਠ Prevention of Sexual Harassment Act 2013 ਤਹਿਤ ਲੋਕਲ ਜਿਲ੍ਹਾ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ੍ਰੀ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਨੇ ਸਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਜਿਥੇ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਭਾਗ ਵਿੱਚ 10 ਜਾਂ 10 ਤੋਂ ਵੱਧ ਔਰਤਾਂ ਕੰਮ ਕਰਦੀਆਂ ਹਨ, ਉੱਥੇ ਅੰਤ੍ਰਿਮ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਕਮੇਟੀ ਗਠਨ ਕਰਨ ਉਪਰੰਤ ਰਿਪੋਰਟ ਅੰਦਰ 15 ਦਿਨ ਸ੍ਰੀ ਮਨਜਿੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਵਧੀਕ ਡਿਪਟੀ ਕਮਿਸ਼ਨਰ(ਜ) ਨੇ ਕਮੇਟੀ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਮੇਟੀ ਕੋਲ ਕੋਈ ਵੀ Sexual Harassment ਦੀ ਸ਼ਿਕਾਇਤ ਨਹੀਂ ਪਹੁੰਚੀ ਹੈ। ਇਸ ਮੀਟਿੰਗ ਵਿੱਚ ਡਾ: ਗੁਰਲੀਨ, ਸਹਾਇਕ ਕਮਿਸ਼ਨਰ(ਜ਼), ਸ਼ਹੀਦ ਭਗਤ ਸਿੰਘ ਨਗਰ ਜ਼ੋ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੋਡਲ ਅਫਸਰ ਵੀ ਹਨ, ਸ਼ਾਮਿਲ ਸੀ ਤੇ ਉਹਨਾ ਨਾਲ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ,ਲੋਕਲ ਸ਼ਿਕਾਇਤ ਕਮੇਟੀ ਦੇ ਸਾਰੇ ਮੈਂਬਰ ਹਾਜਰ ਸਨ।