ਰੈਡ ਕਰਾਸ ਵਲੋਂ ਪਿੰਡ ਕੌਲਗੜ੍ਹ ਵਿਖੇ ਨਸ਼ਾ ਮੁਕਤ ਭਾਰਤ ਤਹਿਤ ਜਾਗਰੂਕਤਾ ਕੈਂਪ ਲਗਾਇਆ

ਹੋਰ
"ਸਫ਼ਲਤਾ ਦਾ ਕੋਈ ਰਾਜ਼ ਨਹੀਂ ਹੈ। ਇਹ ਤਿਆਰੀ, ਸਖ਼ਤ ਮਿਹਨਤ ਅਤੇ ਅਸਫਲਤਾ ਤੋਂ ਸਿੱਖਣ ਦਾ ਨਤੀਜਾ ਹੈ।"
ਨਵਾਂਸ਼ਹਿਰ - ਅੱਜ ਰੈੱਡ ਕਰਾਸ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਕੌਲਗੜ੍ਹ ਤਹਿਸੀਲ ਬਲਾਚੌਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਚਮਨ ਲਾਲ (ਜੀ.ਓ.ਜੀ.) ਨੇ ਕੀਤੀ।
ਨਵਾਂਸ਼ਹਿਰ - ਅੱਜ ਰੈੱਡ ਕਰਾਸ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਕੌਲਗੜ੍ਹ ਤਹਿਸੀਲ ਬਲਾਚੌਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਚਮਨ ਲਾਲ (ਜੀ.ਓ.ਜੀ.) ਨੇ ਕੀਤੀ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਅਤੇ ਕਮਲਜੀਤ ਡਾ. ਕੌਰ (ਕੌਂਸਲਰ) ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਨਸ਼ਿਆਂ ਤੋਂ ਸੁਚੇਤ ਹੋ ਕੇ ਜਿੰਦਗੀ ਗੁਜਾਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਸਟਾਫ਼ ਮੈਂਬਰ, ਬਲਜੀਤ ਕੁਮਾਰ ਸਟਾਫ਼ ਮੈਂਬਰ, ਨਰੇਸ਼ ਕੁਮਾਰ, ਭਜਨ ਚੰਦ, ਸ੍ਰੀ ਚੰਦ, ਸੁਰਜੀਤ ਸਿੰਘ, ਰਾਮ ਲਾਲ, ਰਜਿੰਦਰ ਪਾਲ, ਡਾ. ਗੁਰਮੇਲ ਸਿੰਘ, ਜਰਨੈਲ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਸੁੱਚਾ ਪੰਚ, ਸੁਰਿੰਦਰ ਕੌਰ ਪੰਚ ਆਦਿ ਹਾਜ਼ਰ ਸਨ।
25-05-25 ਸ਼ਾਮ 04:26:10
ਈਮੇਲ:
© ਕਾਪੀਰਾਈਟ 2023, ਸਾਰੇ ਅਧਿਕਾਰ ਰਾਖਵੇਂ ਹਨ । ਡਿਜ਼ਾਈਨ ਦੁਆਰਾ ISVR