ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਵਲੋਂ ਰੋਡ ਸ਼ੋਅ ਦਾ ਆਯੋਜਨ
ਐਸ ਏ ਐਸ ਨਗਰ, 4 ਮਈ - ਕਾਂਗਰਸ ਪਾਰਟੀ ਦੇ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਅੱਜ ਸਵੇਰੇ ਰੋਡ ਸ਼ੋਅ ਕੱਢਿਆ ਗਿਆ। ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੇ ਫੇਜ਼ 1 ਵਿੱਚ ਸਥਿਤ ਦਫਤਰ ਤੋਂ ਆਰੰਭ ਹੋ ਕੇ ਇਹ ਰੋਡ ਸ਼ੋਅ ਵੇਰਕਾ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ।

ਇਸ ਮੌਕੇ ਸ੍ਰੀ ਸਿੰਗਲਾ ਨੇ ਕਿਹਾ ਕਿ ਉਹਨਾਂ ਲਈ ਮਾਣ ਦੀ ਗੱਲ ਹੈ ਕਿ ਪਾਰਟੀ ਵਲੋਂ ਉਹਨਾਂ ਨੂੰ ਗੁਰੂਆਂ ਦੀ ਧਰਤੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਅੱਜ ਉਹ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਮੱਥਾ ਟੇਕਣ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਉਹਨਾਂ ਦੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਹੋ ਗਈ ਹੈ।
ਇਸ ਮੌਕੇ ਗੱਲ ਕਰਦਿਆਂ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਆਨੰਦਪੁਰ ਸਾਹਿਬ ਹਲਕੇ ਸਮੇਤ ਪੰਜਾਬ ਦੇ ਸਾਰੇ 13 ਹਲਕਿਆਂ ਵਿੱਚ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਹਲਕੇ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਹੈ ਕਿ ਉਹ ਵੀ ਭਾਰੀ ਫ਼ਰਕ ਨਾਲ ਜਿੱਤ ਹਾਸਲ ਕਰਨਗੇ।
ਉਹਨਾਂ ਹੋਰ ਕਿਹਾ ਕਿ ਮੁਹਾਲੀ ਹਲਕੇ ਦੇ ਸਾਰੇ ਕਾਂਗਰਸੀ ਵਰਕਰ ਉਹਨਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ।
ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਸ਼ਰੇਆਮ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰ ਕੇ ਲੋਕਤੰਤਰ ਦਾ ਗੱਲਾਂ ਘੋਟ ਰਹੀ ਹੈ। ਆਮ ਆਦਮੀ ਪਾਰਟੀ ਬਾਰੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੋਈ ਵਿਚਾਰਧਾਰਾ ਜਾਂ ਨੀਤੀ ਹੀ ਨਹੀਂ ਹੈ, ਇਸ ਲਈ ਉਸ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ।