ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਸੈਮੀਨਾਰ ਆਯੋਜਿਤ ।

ਨਵਾਂਸ਼ਹਿਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਪ੍ਰੀਆ ਸੂਦ ਅਤੇ ਅਥਾਰਟੀ ਦੇ ਸਕੱਤਰ ਜੱਜ ਕਮਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ ਐੱਲ ਵੀ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ।

ਨਵਾਂਸ਼ਹਿਰ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ  ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਪ੍ਰੀਆ ਸੂਦ ਅਤੇ ਅਥਾਰਟੀ ਦੇ ਸਕੱਤਰ ਜੱਜ ਕਮਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ ਐੱਲ ਵੀ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਦੇਸ ਰਾਜ ਬਾਲੀ  ਨੇ ਨਸ਼ਾ ਮੁਕਤੀ ਕੇਂਦਰ ਵਿਖੇ ਦਾਖਲ ਮਰੀਜ਼ਾਂ ਨੂੰ ਕੇਂਦਰ ਤੋਂ ਮਿਲੀ ਸਿੱਖਿਆ ਅਤੇ ਵਿਦਵਾਨਾਂ ਦੁਆਰਾ ਕੀਤੀ ਕੌਸਲਿੰਗ ਨੂੰ ਆਪਣੇ ਜੀਵਨ ਵਿੱਚ ਬਦਲਾਅ ਲਈ ਯਾਦ ਰੱਖਣ ਅਤੇ ਜ਼ਿੰਦਗੀ ਨੂੰ ਮੁੱਲਵਾਨ ਸਮਝਦੇ ਹੋਏ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਪ੍ਰੇਰਿਤ ਕੀਤਾ। 
ਉਹਨਾਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਜੀਵਨ ਧਾਰਾ ਵਿੱਚ ਮੁੜ ਆਉਣ ਅਤੇ ਆਪਣੇ ਮਾਪਿਆਂ ਦੇ ਕਹਿਣੇ ਵਿੱਚ ਰਹਿਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ ਸੀ ਐਸ ਟੀ ਜ਼ਾਤ ਨਾਲ ਸਬੰਧਤ ਵਿਅਕਤੀ,ਬੱਚੇ ਬਜ਼ੁਰਗ, ਔਰਤਾਂ, ਅਪੰਗ ਵਿਅਕਤੀ,ਬੇਗਾਰ ਦਾ ਮਾਰਿਆ, ਜੇਲ੍ਹ ਵਿੱਚ ਬੰਦ ਕੈਦੀ, ਉਦਯੋਗਿਕ ਕਾਮੇ,ਮਾਨਸਿਕ ਰੋਗੀ, ਅਤੇ ਉਹ ਵਿਅਕਤੀ ਜਿਨਾਂ ਦੀ ਆਮਦਨ ਸਾਲਾਨਾ ਤਿੰਨ ਲੱਖ ਰੁਪਏ ਤੋਂ ਘੱਟ ਹੈ,ਉਹ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਅਤੇ ਵਕੀਲ ਦੀਆਂ ਸੇਵਾਵਾਂ ਮੁਫਤ ਲੈ ਸਕਦੇ ਹਨ।। ਉਹਨਾ ਦਾਖ਼ਲ ਮਰੀਜਾਂ ਨੂੰ ਦੇਸ਼ ਵਿੱਚ ਬਣੇ ਵੱਖ ਵੱਖ ਕਾਨੂੰਨਾਂ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਆਦਾ ਜਾਣਕਾਰੀ ਲਈ  ਟੋਲ ਫ੍ਰੀ ਨੰਬਰ 1968 ਤੋਂ ਲਈ ਜਾ ਸਕਦੀ ਹੈ।  ਸੈਮੀਨਾਰ ਦੌਰਾਨ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ,ਦੇਸ ਰਾਜ ਬਾਲੀ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਮੱਲਪੁਰੀ, ਮਨਜੀਤ ਸਿੰਘ, ਪ੍ਰਵੇਸ਼ ਕੁਮਾਰ, ਜਸਵਿੰਦਰ ਕੌਰ ਕੌਂਸਲਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਰਮਨਦੀਪ ਕੌਰ, ਵਿਸ਼ਾਲ, ਤਰਨਪ੍ਰੀਤ ਕੌਰ, ਗਗਨਦੀਪ ਕੌਰ ਅਤੇ ਦਾਖ਼ਲ ਮਰੀਜ਼ ਹਾਜ਼ਰ ਸਨ।