ਕੇ. ਐੱਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਦੇ ਬੱਚਿਆਂ ਨੇ ਧੂਮ-ਧਾਮ ਨਾਲ ਮਨਾਇਆ 78ਵਾਂ ਅਜ਼ਾਦੀ ਦਿਵਸ
ਨਵਾਂਸ਼ਹਿਰ : ਸਥਾਨਕ ਗੜ੍ਹਸ਼ੰਕਰ ਰੋਡ ’ਤੇ ਸਥਿਤ ਕੇ. ਐੱਸ. ਐਮ. ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਬੋਪਾਰਾਏ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਕਲਚਰਲ ਆਈਟਮ, ਡਾਂਸ ਸ਼ਬਦ ਕੀਰਤਨ ਸਕਿੱਟ ਆਦਿ ਪੇਸ਼ ਕੀਤੇ ਗਏ। ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੇ ਵੱਧ ਚੱੜ੍ਹ ਕੇ ਨਾਚ-ਗਾਣ ਦੀਆਂ ਆਈਟਮਾਂ ਪੇਸ਼ ਕੀਤੀਆਂ।

ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਗਰੁੱਪ ਦੁਆਰਾ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਸੰਤੋਸ਼ ਬੋਪਾਰਾਏ ਨੇ ਆਜ਼ਾਦੀ ਦਿਵਸ ਬਾਰੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਸਾਰਿਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦਿਵਸ ਸਿਰਫ਼ ਇੱਕ ਵਿਸ਼ੇਸ਼ ਦਿਨ ਹੀ ਨਹੀਂ ਹੈ, ਸਗੋਂ ਦੇਸ਼ ਦੇ ਅਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਨ ਦਾ ਇੱਕ ਤਰੀਕਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦਿੱਤੀਆਂ ਸਨ। ਇਹ ਦਿਨ ਰਾਸ਼ਟਰ ਪ੍ਰਤੀ ਸਾਡੀ ਏਕਤਾ ਅਤੇ ਵਫ਼ਾਦਾਰੀ ਦਿਖਾਉਣ ਦਾ ਵੀ ਦਿਨ ਹੈ।ਇਸ ਦੇ ਨਾਲ ,ਇਹ ਸ਼ੁਭ ਦਿਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ।
ਇਸ ਮੌਕੇ ਅਮਰਜੀਤ ਸਿੰਘ ਨੇ ਕਿਹਾ ਇਹ ਸੁਤੰਤਰਤਾ ਦਿਵਸ ਸਾਡੇ ਲਈ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਦੇਸ਼ ਭਗਤੀ ਦੇ ਮਹੱਤਵ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹੈ । ਇਸ ਮੌਕੇ ਸਟੇਜ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਦਸਵੀਂ ਕਲਾਸ ਦੀ ਵਿਦਿਆਰਥਣ ਗਜ਼ਲ ਨੇ ਬਾਖੂਬੀ ਨਿਭਾਈ । ਇਸ ਦੌਰਾਨ ਸਕੂਲ ਦੇ ਬਾਕੀ ਅਧਿਆਪਕਾਂ ਦਾ ਭਰਪੂਰ ਸਹਿਯੋਗ ਰਿਹਾ । ਇਸ ਮੌਕੇ ਪ੍ਰਿੰਸੀਪਲ ਸੰਤੋਸ਼ ਬੋਪਾਰਾਏ, ਅਮਰਜੀਤ ਸਿੰਘ ਖਾਲਸਾ, ਆਰਤੀ, ਰੇਖਾ, ਅਰਜਿੰਦਰ ਕੌਰ, ਰਵਿੰਦਰ ਕੌਰ, ਜਸਪ੍ਰੀਤ ਕੌਰ, ਗੀਤਾਂਜਲੀ, ਸ਼ਬਾਨਾ ਪ੍ਰਵੀਨ, ਹਰਪ੍ਰੀਤ ਕੌਰ, ਮਨਦੀਪ ਕੌਰ, ਅਮਨਦੀਪ ਕੌਰ, ਪ੍ਰਵੀਨ ਕੌਰ, ਸੁਨੀਤਾ, ਮੋਨੀਕਾ ਰਾਣਾ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ ।