ਸ਼ਹੀਦੀ ਦਿਹਾੜਾ 8 ਜੂਨ ਨੂੰ ਚਪੜ 'ਚ, ਕਈ ਮਹਾਂਪੁਰਸ਼ ਹਾਜ਼ਰੀਆਂ ਭਰਨਗੇ
ਪਟਿਆਲਾ, 15 ਮਈ - ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁ: ਬੈਹਣੀਵਾਲ ਪੱਤੀ, ਚਪੜ ਵਿਖੇ 8 ਜੂਨ ਨੂੰ ਮਨਾਇਆ ਜਾਵੇਗਾ। ਸਤਪਾਲ ਸਿੰਘ ਬੈਰਾਗੀ ਪ੍ਰਧਾਨ ਬੰਦਾ ਸਿੰਘ ਬਹਾਦਰ ਬੈਰਾਗੀ ਮਹਾਂ ਮੰਡਲ, ਪੰਜਾਬ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 4 ਵਜੇ ਸੰਪੂਰਨ ਆਸਾ ਜੀ ਦੀ ਵਾਰ ਦਾ ਕੀਰਤਨ, ਸਵੇਰੇ 7 ਵਜੇ ਤੋਂ 9 ਵਜੇ ਤਕ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਹਿਜ ਪਾਠ ਦੇ ਭੋਗ ਪੈਣਗੇ।

ਸਵੇਰੇ 9 ਵਜੇ ਤੋਂ 12 ਵਜੇ ਤਕ ਵੱਖ ਵੱਖ ਸੰਤਾਂ-ਮਹਾਂਪੁਰਸ਼ਾਂ ਅਤੇ ਕਥਾ ਵਾਚਕਾਂ ਵੱਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਕੌਮੀ ਪ੍ਰਧਾਨ ਬਾਬਾ ਬੰਦਾ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਅਤੇ ਬੈਰਾਗੀ ਮਹਾਂ ਮੰਡਲ ਸੰਸਥਾ ਦੇ ਕਨਵੀਨਰ ਸ਼੍ਰੀ ਬਲਦੇਵ ਦਾਸ ਬਾਵਾ ਸ਼੍ਰੀ ਰਵਿੰਦਰ ਨੰਦੀ ਪ੍ਰਧਾਨ ਬੈਰਾਗੀ ਮਹਾਂ ਮੰਡਲ, ਪੰਜਾਬ ਸ਼੍ਰੀ ਜਗਦੀਸ਼ ਦਾਸ ਬਾਵਾ, ਪ੍ਰਧਾਨ ਬੈਰਾਗੀ ਮਹਾਂ ਮੰਡਲ, ਪਟਿਆਲਾ ਤੋਂ ਇਲਾਵਾ ਹੋਰ ਵੀ ਕਈ ਸ਼ਖਸੀਅਤਾਂ ਵੱਲੋਂ ਹਾਜ਼ਰੀਆਂ ਭਰੀਆਂ ਜਾਣਗੀਆਂ।ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।