ਟੋਕਨ ਲੈ ਕੇ ਮਿਲਣ ਵਾਲਿਆਂ ਨੂੰ ਦਿੱਤਾ ਜਾ ਰਿਹੈ ਪੂਰਾ ਸਮਾਂ : ਸ਼ੌਕਤ ਅਹਿਮਦ ਪਰੇ
ਪਟਿਆਲਾ, 22 ਅਗਸਤ - ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਨ ਲਈ ਚਲਾਈ ਗਈ ਟੋਕਨ ਪ੍ਰਣਾਲੀ ਦਾ ਪਿਛਲੇ 30 ਕੰਮਕਾਜੀ ਦਿਨਾਂ ਵਿੱਚ 750 ਦੇ ਕਰੀਬ ਲੋਕਾਂ ਨੇ ਲਾਭ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜੁਲਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਟੋਕਨ ਪ੍ਰਣਾਲੀ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਰੋਜ਼ਾਨਾ 30 ਤੋਂ 40 ਵਿਅਕਤੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੋਕਨ ਪ੍ਰਣਾਲੀ ਦੀ ਵਰਤੋਂ ਕਰਕੇ ਮੁਲਾਕਾਤ ਦਾ ਸਮਾਂ ਲੈਂਦੇ ਹਨ, ਜਿਨ੍ਹਾਂ ਨੂੰ ਮਿਲਣ ਅਤੇ ਆਪਣੀ ਸਮੱਸਿਆ ਦੱਸਣ ਲਈ ਪੂਰਾ ਸਮਾਂ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਵਿਖੇ ਬੈਠਦੇ ਹਨ ਤੇ ਉਨ੍ਹਾਂ ਦੇ ਦਫ਼ਤਰ ਦਾ ਦਰਵਾਜ਼ਾ ਹਰੇਕ ਵਿਅਕਤੀ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜ਼ਰੂਰੀ ਮੀਟਿੰਗਾਂ ਕਾਰਨ ਲੋਕਾਂ ਨੂੰ ਥੋੜ੍ਹਾ ਸਮਾਂ ਇੰਤਜ਼ਾਰ ਕਰਨਾ ਪੈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜ਼ਰੂਰੀ ਮੀਟਿੰਗ ਕਾਰਨ ਮਿਲਣ ਵਿੱਚ ਥੋੜ੍ਹਾ ਸਮਾਂ ਲੱਗਦਾ ਹੈ ਤਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਜਮ ਤੋਂ ਕੰਮ ਲੈਣ, ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਡਿਪਟੀ ਕਮਿਸ਼ਨਰ ਪੱਧਰ 'ਤੇ ਹੱਲ ਹੋਣ ਵਾਲੀ ਹੁੰਦੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕਰ ਦਿੱਤਾ ਜਾਂਦਾ ਹੈ ਅਤੇ ਜਿਹੜੀ ਸਮੱਸਿਆ ਕਿਸੇ ਹੋਰ ਵਿਭਾਗ ਨਾਲ ਸਬੰਧਤ ਹੁੰਦੀ ਹੈ ਉਹ ਮੁੱਖ ਮੰਤਰੀ ਸਹਾਇਤਾ ਕੇਂਦਰ ਰਾਹੀਂ ਸਬੰਧਤ ਵਿਭਾਗ ਪਾਸ ਭੇਜ ਦਿੱਤੀ ਜਾਂਦੀ ਹੈ ਜਿਸ ਦਾ ਫਾਲੋਅੱਪ ਵੀ ਲਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਦਾ ਇਹ ਬਿਆਨ ਇੱਕ ਆਮ ਬਜ਼ੁਰਗ ਨਾਗਰਿਕ ਜਰਨੈਲ ਸਿੰਘ ਵੱਲੋਂ ਜਾਰੀ ਉਸ ਵੀਡੀਓ ਤੋਂ ਬਾਅਦ ਆਇਆ ਹੈ ਜਿਸ ਵਿੱਚ ਉਨ੍ਹਾਂ ਦੋਸ਼ ਲਗਾਇਆ ਸੀ ਕਿ ਪਟਿਆਲਾ ਦੇ ਡੀ ਸੀ ਦਫਤਰ ਵਿੱਚ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ, ਉਨ੍ਹਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। "ਖ਼ਾਸ ਲੋਕ" ਹੀ ਡਿਪਟੀ ਕਮਿਸ਼ਨਰ ਨੂੰ ਮਿਲ ਸਕਦੇ ਹਨ।