ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ, 26 ਅਪ੍ਰੈਲ - ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 11 ਮਈ ਨੂੰ ਲੱਗਣ  ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ। ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਨੇ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਅਤੇ ਹੇਮ ਰਿਸ਼ੀ ਪੈਰਾ ਲੀਗਲ ਵਲੰਟੀਅਰ ਨੇ  ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ। 
ਇਸ ਪ੍ਰੋਗਰਾਮ ਦੌਰਾਨ ਕਿਰਨਜੀਤ ਕੌਰ ਵਾਈਸ ਪ੍ਰਿੰਸੀਪਲ ਜੀ.ਐਸ.ਐਸ.ਐਸ. ਅਜਨੌਦਾ ਕਲਾਂ, ਪੈਰਾ ਲੀਗਲ ਵਲੰਟੀਅਰ ਪਰਮਜੀਤ ਸਿੰਘ ਅਤੇ ਨਰੇਸ਼ ਸ਼ਰਮਾ ਵੀ ਹਾਜ਼ਰ ਸਨ।