ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜਿਲ੍ਹਾ ਮੈਜਿਸਟ੍ਰੇਟ
ਨਵਾਂਸ਼ਹਿਰ - ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ।

ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼/2023/452 ਮਿਤੀ 24.8.2023 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ।
ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 25 ਅਕਤੂਬਰ, 2024 ਤੱਕ ਲਾਗੂ ਰਹੇਗਾ।