
ਚੰਡੀਗੜ੍ਹ ਦੀ ਅਦਾਲਤ ’ਚ ਕੰਗਨਾ ਖ਼?ਲਾਫ਼ ਪਟੀਸ਼ਨ ਦਾਇਰ
ਚੰਡੀਗੜ੍ਹ, 31 ਅਗਸਤ - ਫਿਲਮ ‘ਐਮਰਜੈਂਸੀ’ ਵਿੱਚ ਕਥਿਤ ਤੌਰ ’ਤੇ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਫਿਲਮ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼?ਲਾਫ਼ ਅੱਜ ਚੰਡੀਗੜ੍ਹ ’ਚ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਗਈ ਹੈ।
ਚੰਡੀਗੜ੍ਹ, 31 ਅਗਸਤ - ਫਿਲਮ ‘ਐਮਰਜੈਂਸੀ’ ਵਿੱਚ ਕਥਿਤ ਤੌਰ ’ਤੇ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਫਿਲਮ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼?ਲਾਫ਼ ਅੱਜ ਚੰਡੀਗੜ੍ਹ ’ਚ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਕੇਸ ਇਲਾਕਾ ਮੈਜਿਸਟਰੇਟ ਕੋਲ ਦਰਜ ਕਰਵਾਇਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਕੇਸ ਦਾਇਰ ਕਰਨ ਵਾਲੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਤੇ ਲਾਅਰਜ਼ ਆਫ ਹਿਉਮੈਨਿਟੀ ਦੇ ਮੁਖੀ ਐਡਵੋਕੇਟ ਰਵਿੰਦਰ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੀ ਸਰਵਉੱਚ ਸੰਸਥਾ ਅਕਾਲ ਤਖ਼ਤ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਜਥੇਦਾਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਪੂਰੀ ਤਰ੍ਹਾਂ ਬੇਬੁਨਿਆਦ ਹੈ, ਕਿਉਂਕਿ ਉਨ੍ਹਾਂ ਖ਼?ਲਾਫ਼ ਅਜਿਹਾ ਕੋਈ ਵੀ ਕੇਸ ਦਰਜ ਨਹੀਂ ਹੈ।’
