ਫਿੱਟ ਬਾਈਕਰ ਕਲੱਬ ਵੱਲੋਂ ਸਮਾਜ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਡਾ. ਅਨੂਪ ਕੁਮਾਰ
ਹੁਸ਼ਿਆਰਪੁਰ - ਸਮਾਜ ਦੇ ਹਰ ਇੱਕ ਵਰਗ ਨੂੰ ਖੂਨਦਾਨ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਤੁਹਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਨੂੰ ਬਚਾਉਣ ਵਿੱਚ ਸਹਾਈ ਹੁੰਦਾ ਹੈ। ਇਹ ਪ੍ਰਗਟਾਵਾ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਸੱਚਦੇਵਾ ਸਟਾਕਸ ਦੇ ਬੂਲਾਵਾੜੀ ਸਥਿਤ ਮੁੱਖ ਦਫਤਰ ਵਿੱਚ ਲਗਾਏ ਗਏ ਤੀਸਰੇ ਖੂਨਦਾਨ ਕੈਂਪ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਪਹਿਲਾ ਵੀ 2 ਕੈਂਪ ਲਗਾਏ ਜਾ ਚੁੱਕੇ ਹਨ।

ਅੱਜ ਕਲੱਬ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਏ ਕੈਂਪ ਵਿੱਚ 66 ਯੂਨਿਟ ਖੂਨ ਇਕੱਠਾ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਵਜ੍ਹੋਂ ਪੁੱਜੇ ਡਾ. ਅਨੂਪ ਕੁਮਾਰ ਪ੍ਰਧਾਨ ਡੀ.ਏ.ਵੀ.ਕਾਲਜ ਮੈਨੇਜਮੈਂਟ ਕਮੇਟੀ ਨੇ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਸਮਾਜ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੁਧਾਰ ਦੀ ਲਹਿਰ ਵਿੱਚ ਹਰ ਇੱਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਜਰੂਰਤਮੰਦ ਲੋਕਾਂ ਤੱਕ ਮਦਦ ਪਹੁੰਚ ਸਕੇ। ਇਸ ਮੌਕੇ ਗੈਸਟ ਆਫ ਆਨਰ ਵਜ੍ਹੋਂ ਸੰਜੀਵ ਜੈਨ ਤੇ ਪ੍ਰੋਫੈਸਰ ਆਰ.ਐਮ.ਘਈ ਪੁੱਜੇ ਜਿਨ੍ਹਾਂ ਦਾ ਕਲੱਬ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਿਵਾਲਿਕ ਹਾਈਕਿੰਗ ਤੇ ਟਰੈਕਿੰਗ ਕਲੱਬ ਦੇ ਮੈਂਬਰਾਂ ਜਿਨ੍ਹਾਂ ਵਿੱਚ ਜਸਵਿੰਦਰ ਸਿੰਘ ਮੌਜੂਦ ਸਨ ਨੇ ਖੂਨਦਾਨ ਕੀਤਾ।
ਕੈਂਪ ਦੌਰਾਨ 5 ਪਤੀ-ਪਤਨੀਆਂ ਵੱਲੋਂ ਤੇ ਪਿਤਾ-ਪੁੱਤਰ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੀ ਟੀਮ ਵਿੱਚ ਡਾਕਟਰ ਗੁਰੀਕਾ ਇੰਚਾਰਜ ਬਲੱਡ ਬੈਂਕ, ਡਾ. ਹਰਜੀਤ ਸਿੰਘ, ਡਾ. ਦਿਲਾਵਰ ਸਿੰਘ, ਸੰਦੀਪ ਸਿੰਘ, ਸਾਹਿਲ ਕੁਮਾਰ, ਕਰਨ, ਰਾਕੇਸ਼ ਤੇ ਫਿੱਟ ਬਾਈਕਰ ਕਲੱਬ ਵੱਲੋਂ ਮੁਨੀਰ ਨਾਜਰ, ਅਮਰਿੰਦਰ ਸੈਣੀ, ਕੇਸ਼ਵ ਕੁਮਾਰ, ਤਰਲੋਚਨ ਸਿੰਘ, ਗੁਰਮੇਲ ਸਿੰਘ, ਉੱਤਮ ਸਿੰਘ ਸਾਬੀ, ਸੌਰਵ ਸ਼ਰਮਾ, ਸ਼ਿਵਾਂਜਲੀ, ਅਮਨਦੀਪ ਕੌਰ ਵੀ ਮੌਜੂਦ ਰਹੇ।