ਅੰਮ੍ਰਿਤਪਾਲ ਸਿੰਘ 'ਤੇ NSA ਦੀ ਮਿਆਦ ਕਿਸ ਆਧਾਰ ਵਧਾਈ ? ਹਾਈਕੋਰਟ ਵੱਲੋਂ ਜਵਾਬ ਤਲਬ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਫਿਲਮ ਅਦਾਕਾਰ ਦਲਜੀਤ ਕਲਸੀ 'ਤੇ ਮੁੜ ਤੋਂ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਮਾਮਲੇ ਦੀ ਅੱਜ (ਬੁੱਧਵਾਰ) ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਫਿਲਮ ਅਦਾਕਾਰ ਦਲਜੀਤ ਕਲਸੀ 'ਤੇ ਮੁੜ ਤੋਂ ਲਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਮਾਮਲੇ ਦੀ ਅੱਜ (ਬੁੱਧਵਾਰ) ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। 
ਇਸ ਦੌਰਾਨ ਅਦਾਲਤ ਨੇ ਪੰਜਾਬ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਤੋਂ ਪੁੱਛਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਐਸਏ ਦੀ ਮਿਆਦ ਕਿਸ ਆਧਾਰ ’ਤੇ ਵਧਾਈ ਗਈ ਹੈ। ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ 'ਚ ਸਾਰਾ ਰਿਕਾਰਡ ਪੇਸ਼ ਕੀਤਾ ਜਾਵੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ
ਦੱਸ਼ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਤੇ ਦਲਜੀਤ ਸਿੰਘ ਕਲਸੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੋਵਾਂ ਦੀ ਤਰਫੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਦੁਬਾਰਾ ਐਨਐਸਏ ਲਗਾਉਣਾ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਹ ਡੇਢ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।
ਯਾਦ ਰਹੇ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ। ਉਨ੍ਹਾਂ ਨੇ ਇੱਕ ਦਿਨ ਵੀ ਪ੍ਰਚਾਰ ਨਹੀਂ ਕੀਤਾ ਸੀ ਤੇ ਉਹ ਜੇਲ੍ਹ ਵਿੱਚ ਸਨ ਪਰ ਫਿਰ ਵੀ ਉਹ ਖੁਦ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਜਿੱਤ ਗਏ।