
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁਹਾਲੀ ਵਿੱਚ ਆਯੋਜਿਤ 8ਵੇਂ ਰਾਸ਼ਟਰੀ ਰੁਜਗਾਰ ਮੇਲੇ ਵਿੱਚ ਕੀਤੀ ਸ਼ਮੂਲੀਅਤ ਨਵਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਸਰਟੀਫਿਕੇਟ
ਐਸ ਏ ਐਸ ਨਗਰ, 28 ਅਗਸਤ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਮੁਹਾਲੀ ਵਿੱਚ ਸਥਿਤ ਆਈਸਰ ਵਿੱਚ ਚਲ ਰਹੇ 8ਵੇਂ ਰਾਸ਼ਟਰੀ ਰੋਜਗਾਰ ਮੇਲੇ ਵਿੱਚ ਹਿੱਸਾ ਲਿਆ ਅਤੇ ਇਸ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਐਸ ਏ ਐਸ ਨਗਰ, 28 ਅਗਸਤ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਮੁਹਾਲੀ ਵਿੱਚ ਸਥਿਤ ਆਈਸਰ ਵਿੱਚ ਚਲ ਰਹੇ 8ਵੇਂ ਰਾਸ਼ਟਰੀ ਰੋਜਗਾਰ ਮੇਲੇ ਵਿੱਚ ਹਿੱਸਾ ਲਿਆ ਅਤੇ ਇਸ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਵਿਜਨ ਦੇ ਚਲਦਿਆਂ ਹੀ ਨਵੀਆਂ ਨਿਯੁੱਕਤੀਆਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਨੌਜਵਾਨ ਪ੍ਰੇਰਿਤ ਹੋ ਰਹੇ ਹਨ ਅਤੇ ਰੁਜਗਾਰ ਨੂੰ ਬੜਾਵਾ ਮਿਲ ਰਿਹਾ ਹੈ। ਨੌਜਵਾਨਾਂ ਲਈ ਉੱਜਵਲ ਭਵਿੱਖ ਦੇ ਦਰਵਾਜੇ ਖੁੱਲ ਗਏ ਹਨ। ਉਹਨਾਂ ਸਰਕਾਰੀ ਨੌਕਰੀ ਦੇ ਮੌਕਿਆਂ ਨੂੰ ਬੜਾਵਾ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਇੱਥੇ ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਸੱਤ ਵਾਰ ਰਾਸ਼ਟਰੀ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਚੁੱਕਿਆ ਹੈ ਅਤੇ ਇਸ ਵਿੱਚ ਹੁਣ ਤੱਕ ਹਜਾਰਾਂ ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਥੇ ਹੀ ਅਜੋਕੇ ਇਸ 8ਵੇਂ ਰਾਸ਼ਟਰੀ ਰੋਜਗਾਰ ਮੇਲੇ ਪ੍ਰੋਗਰਾਮ ਵਿੱਚ ਸਰਕਾਰੀ ਵਿਭਾਗ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਭਰਤੀਆਂ ਨੂੰ 51,000 ਤੋਂ ਜਿਆਦਾ ਨਿਯੁਕਤੀ ਪੱਤਰ ਵੰਡੇ ਗਏ। ਇਸ ਰੁਜਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਜੁੜੇ ਰਹੇ। ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਦੀ ਮੁਹਾਲੀ ਫੇਰੀ ਨੂੰ ਲੈ ਕੇ ਪ੍ਰਸ਼ਾਸ਼ਨ ਵਲੋਂ ਸਖਤ ਸੁਰਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਪੰਜਾਬ ਪਲੀਸ ਅਤੇ ਪ੍ਰਸ਼ਾਸ਼ਨ ਦੇ ਕਈ ਆਲਾ ਅਧਿਕਾਰੀ ਇਸ ਦੌਰੇ ਦੌਰਾਨ ਮੌਜੂਦ ਰਹੇ।
