ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ 'ਚ ਸੁਧਾਰ ਲਈ ਤਿੰਨ ਰੋਜ਼ਾ ਸਿਖਲਾਈ ਸ਼ੁਰੂ

ਪਟਿਆਲਾ, 20 ਦਸੰਬਰ - ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਜ਼ਿਲ੍ਹਿਆਂ ਵਿੱਚ ਸਿਖਲਾਈ ਦੀ ਲੜੀ ਤਹਿਤ ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਵਿੱਚ ਸ਼ੁਰੂ ਹੋਈ। ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਨੇ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, ਫਾਰਮੇਸੀ ਅਫਸਰਾਂ,ਸਟਾਫ ਨਰਸਾਂ, ਲੈਬ ਟੈਕਨੀਸ਼ੀਅਨ,ਰੇਡੀਓਗਰਾਫਰ ਅਤੇ ਕਮਿਉਨਿਟੀ ਸਿਹਤ ਅਫਸਰਾਂ ਦੀ ਸਿਖਲਾਈ ਕਰਵਾਈ ਜਾ ਰਹੀ ਹੈ।

ਪਟਿਆਲਾ, 20 ਦਸੰਬਰ - ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਜ਼ਿਲ੍ਹਿਆਂ ਵਿੱਚ ਸਿਖਲਾਈ ਦੀ ਲੜੀ ਤਹਿਤ  ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਵਿੱਚ ਸ਼ੁਰੂ ਹੋਈ। ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਨੇ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, ਫਾਰਮੇਸੀ ਅਫਸਰਾਂ,ਸਟਾਫ ਨਰਸਾਂ, ਲੈਬ ਟੈਕਨੀਸ਼ੀਅਨ,ਰੇਡੀਓਗਰਾਫਰ ਅਤੇ ਕਮਿਉਨਿਟੀ ਸਿਹਤ ਅਫਸਰਾਂ ਦੀ ਸਿਖਲਾਈ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਸਿਖਲਾਈ ਤਹਿਤ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਅਤੇ ਸਿਹਤ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਸਿਖਿਆਰਥੀਆਂ ਨੂੰ ਡਾ. ਨਿਤਿਆ ਕੁਮਾਰ ਦਾਸ ਅਤੇ ਸਨੇਹ ਲਤਾ ਸਟੇਟ ਅਸੈਸਰਾਂ ਵੱਲੋਂ ਐਮਰਜੈਂਸੀ, ਲੇਬਰ ਰੂਮ ਅਤੇ ਐਸ.ਐਨ.ਸੀ.ਯੂ. ਦੀਆਂ ਸੇਵਾਵਾਂ ਵਿੱਚ ਸੁਧਾਰ ਲਿਆਉਣ ਬਾਰੇ ਜਾਣਕਾਰੀ ਦਿੱਤੀ।ਉਹਨਾਂ ਦੱਸਿਆ ਕਿ ਕਿਸੇ ਵੀ ਮਰੀਜ ਦੀ ਫਾਈਲ ਬਣਾਉਣ ਸਮੇਂ ਫਾਈਲ ਤੇਂ ਬਣੇ ਸਾਰੇ ਕਾਲਮ ਚੰਗੀ ਤਰਾਂ ਭਰੇ ਜਾਣ ਤਾਂ ਜੋ ਮਰੀਜ ਦੇ ਇਲਾਜ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਏ.ਐਚ.ਏ. ਡਾ.ਅਰਸ਼ਨੂਰ ਕੌਰ ਅਤੇ ਏ.ਐਚ.ਏ.ਹੁਸ਼ਿਆਰਪੁਰ ਡਾ. ਸ਼ਿਪਰਾ ਧੀਮਾਨ ਵੱਲੋਂ ਓ.ਪੀ.ਡੀ., ਫਾਰਮੇਸੀ ਵਿਭਾਗ ਅਤੇ ਓ.ਟੀ. ਵਿਭਾਗ ਵਿੱਚ ਮਿਆਰੀ ਸੁਧਾਰ ਲਿਆਉਣ ਸਬੰਧੀ ਵਿਚਾਰ ਸਾਂਝੇ ਕਰਦੇ ਕਿਹਾ ਸਭ ਤੋਂ ਪਹਿਲਾ ਸਿਹਤ ਸੰਸਥਾਵਾਂ ਵਿੱਚ ਹਰ ਇੱਕ ਵਿਭਾਗ ਦਾ ਨਾਮ ਅਤੇ ਹਸਪਤਾਲਾਂ 
 ਦੇ ਬਾਕੀ ਹਿਸਿਆਂ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ  ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।