
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਜ਼ੁਰਗ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਕਿਰਤ ਕਰੋ, ਵੰਡ ਛਕੋ, ਨੂੰ ਆਧਾਰ ਬਣਾ ਕੇ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਗ਼ਰੀਬੀ ਦੀ ਰੇਖਾ ਤੋਂ ਵੀ ਥੱਲੇ ਰਹਿ ਰਹੀਆਂ ਬੇਸਹਾਰਾ ਬਜ਼ੁਰਗਾਂ ਔਰਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ
ਸ੍ਰੀ ਮੁਕਤਸਰ ਸਾਹਿਬ : ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ ਕਿਰਤ ਕਰੋ, ਵੰਡ ਛਕੋ, ਨੂੰ ਆਧਾਰ ਬਣਾ ਕੇ ਅਪਣਾ ਜੀਵਨ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਕੀਤਾ ਹੋਇਆ ਹੈ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਗ਼ਰੀਬੀ ਦੀ ਰੇਖਾ ਤੋਂ ਵੀ ਥੱਲੇ ਰਹਿ ਰਹੀਆਂ ਬੇਸਹਾਰਾ ਬਜ਼ੁਰਗਾਂ ਔਰਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਬੇਸਹਾਰਾ ਬਜ਼ੁਰਗ ਔਰਤਾਂ ਜੋ ਵਡੇਰੀ ਉਮਰ ਹੋਣ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ ਦੀ ਪਹਿਚਾਣ ਕਰਕੇ ਡਾਕਟਰ ਓਬਰਾਏ ਨੂੰ ਨੂੰ ਬੇਨਤੀ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਭੇਜੇ ਗਏ ਚੈਕ ਵੰਡੇ ਗਏ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਦੁਨੀਆਂ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਸ ਮੌਕੇ ਗੁਰਪਾਲ ਸਿੰਘ ਪਾਲੀ,ਬਰਨੇਕ ਸਿੰਘ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ, ਗੁਰਚਰਨ ਸਿੰਘ ਮਲੋਟ ਇਕਾਈ ਆਦਿ ਹਾਜ਼ਰ ਸਨ।
