ਡੇਂਗੂ ਪ੍ਰਤੀ ਹਰ ਨਾਗਰਿਕ ਦਾ ਜਾਗਰੂਕ ਹੋਣਾ ਜਰੂਰੀ - ਸਿਵਲ ਸਰਜਨ

ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਹੋ ਰਹੀਆਂ ਗਤੀਵਿਧੀਆਂ ਦਾ ਫੀਲਡ ਵਿਚ ਜਾ ਕੇ ਖੁਦ ਨਰੀਖਣ ਕੀਤਾ ਜਾ ਰਿਹਾ ਹੈ। ਇਸ ਕੜੀ ਦੇ ਤਹਿਤ ਸਿਵਲ ਸਰਜਨ ਨੇ ਅੱਜ ਅਸਲਾਮਾਬਾਦ ਵਿਖੇ ਐਂਟੀ ਲਾਰਵਾ ਟੀਮ ਦੇ ਨਾਲ ਲੋਕਾਂ ਦੇ ਘਰਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਵੀ ਹਾਜ਼ਰ ਸਨ। ਸਿਹਤ ਵਿਭਾਗ ਹੁਸ਼ਿਆਰਪਰ ਦੀ ਐਂਟੀ ਲਾਰਵਾ ਟੀਮ ਵਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਅਸਲਾਮਾਬਾਦ ਅਤੇ ਭੀਮ ਨਗਰ, ਗੁਰੂ ਨਾਨਕ ਨਗਰ ਅਤੇ ਮਰਵਾਹਾ ਮੁਹੱਲਾ 'ਚ 898 ਘਰਾਂ ਵਿਚ ਵਿਜਿਟ ਕੀਤਾ ਗਿਆ। ਜਿਨ੍ਹਾਂ 33 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ।

ਗੜ੍ਹਸ਼ੰਕਰ  (ਬਲਵੀਰ ਚੌਪੜਾ ) ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਹੋ ਰਹੀਆਂ ਗਤੀਵਿਧੀਆਂ ਦਾ ਫੀਲਡ ਵਿਚ ਜਾ ਕੇ ਖੁਦ ਨਰੀਖਣ ਕੀਤਾ ਜਾ ਰਿਹਾ ਹੈ। ਇਸ ਕੜੀ ਦੇ ਤਹਿਤ ਸਿਵਲ ਸਰਜਨ ਨੇ ਅੱਜ ਅਸਲਾਮਾਬਾਦ ਵਿਖੇ ਐਂਟੀ ਲਾਰਵਾ ਟੀਮ ਦੇ ਨਾਲ ਲੋਕਾਂ ਦੇ ਘਰਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਵੀ ਹਾਜ਼ਰ ਸਨ। ਸਿਹਤ ਵਿਭਾਗ ਹੁਸ਼ਿਆਰਪਰ ਦੀ ਐਂਟੀ ਲਾਰਵਾ ਟੀਮ ਵਲੋਂ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਅਸਲਾਮਾਬਾਦ ਅਤੇ ਭੀਮ ਨਗਰ, ਗੁਰੂ ਨਾਨਕ ਨਗਰ ਅਤੇ ਮਰਵਾਹਾ ਮੁਹੱਲਾ 'ਚ 898 ਘਰਾਂ ਵਿਚ ਵਿਜਿਟ ਕੀਤਾ ਗਿਆ। ਜਿਨ੍ਹਾਂ 33 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਲਾਰਵੀਸਾਈਡ ਸਪਰੇਅ ਕੀਤੀ ਵੀ ਕੀਤੀ ਗਈ। ਲੋਕਾਂ ਨੂੰ ਕੰਟੇਨਰਾਂ ਨੂੰ ਪਾਣੀ ਤੋਂ ਮੁਕਤ ਰੱਖਣ ਅਤੇ ਕੰਟੇਨਰਾਂ, ਕੂਲਰਾਂ, ਮਿੱਟੀ ਦੇ ਬਰਤਨਾਂ, ਰੱਦ ਕੀਤੀਆਂ ਚੀਜ਼ਾਂ, ਜਾਨਵਰਾਂ/ਪੰਛੀਆਂ ਦੇ ਪਾਣੀ ਦੇ ਬਰਤਨਾਂ ਆਦਿ ਨੂੰ ਹਫ਼ਤੇ ਚ ਘੱਟੋ-ਘੱਟ ਇੱਕ ਵਾਰ ਸਾਫ਼ ਕਰਨ ਅਤੇ ਪਾਣੀ ਦੀ ਨਿਕਾਸੀ ਕਰਨ ਲਈ ਕਿਹਾ। ਸਿਵਲ ਸਰਜਨ ਨੇ ਕਿਹਾ ਕਿ ਪਿਛਲੇ ਦਸ ਦਿਨ ਵਿਚ ਡੇਂਗੂ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧੀ ਹੈ। ਅੱਜ ਦੀ ਤਰੀਕ ਤੱਕ ਡੇਂਗੂ ਦੇ 256 ਕੇਸ ਆ ਚੁੱਕੇ ਹਨ। ਕਿਉਂਕਿ ਮੱਛਰ ਪੈਦਾ ਹੋਣ ਦਾ ਮੌਸਮ ਅਨੁਕੂਲ ਹੈ ਅਤੇ ਆਮ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਕਰਕੇ ਡੇਂਗੂ ਰੋਕੂ ਗਤੀਵਿਧੀਆਂ ਚ ਕੋਈ ਸ਼ਮੂਲੀਅਤ ਨਹੀਂ ਹੈ। ਜਿਸ ਕਾਰਨ ਸਿਹਤ ਟੀਮਾਂ ਨੂੰ ਵਾਰ-ਵਾਰ ਇੱਕੋ ਘਰਾਂ ਵਿੱਚ ਏਡੀਜ਼ ਮੱਛਰ ਦਾ ਲਾਰਵਾ ਮਿਲ ਰਿਹਾ ਹੈ। ਡੇਂਗੂ ਤੋਂ ਬਚਣ ਲਈ ਸਵੇਰੇ ਸ਼ਾਮ ਪੂਰੀ ਬਾਂਹ ਅਤੇ ਪੂਰਾ ਲੋਅਰ ਪਾ ਕੇ ਰੱਖਿਆ ਜਾਵੇ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀ ਅਤੇ ਰਿਪੈਲੈਂਟ ਦਾ ਪ੍ਰਯੋਗ ਕੀਤਾ ਜਾਵੇ। ਡਾ ਜਗਦੀਪ ਸਿੰਘ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਵੇ। ਡੇਂਗੂ ਦੇ ਲੱਛਣ ਨਜ਼ਰ ਆਉਣ ਤੇ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਵਿਸ਼ਾਲ ਪੁਰੀ , ਭੁਪਿੰਦਰ ਸਿੰਘ ਅਤੇ ਹੋਰ ਮੌਜੂਦ ਸਨ ।