
ਪਰਮਦੀਪ ਸਿੰਘ ਬੈਦਵਾਨ ਨੂੰ ਸਦਮਾ, ਵੱਡੇ ਭਰਾ ਦੀ ਮੌਤ
ਐਸ ਏ ਐਸ ਨਗਰ, 19 ਸਤੰਬਰ ਕਿਸਾਨ ਮੋਰਚਾ ਦੇ ਆਗੂ ਸz. ਪਰਮਦੀਪ ਸਿੰਘ ਬੈਦਵਾਨ ਨੂੰ ਉੁਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਸz. ਬਲਵਿੰਦਰ ਸਿੰਘ ਅਕਾਲ ਚਲਾਣਾ ਕਰ ਗਏ। ਸz. ਬਲਵਿੰਦਰ ਸਿੰਘ 57 ਸਾਲ ਦੇ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਹਨਾਂ ਬੀਤੀ ਰਾਤ ਆਖਰੀ ਸਾਹ ਲਏ।
ਐਸ ਏ ਐਸ ਨਗਰ, 19 ਸਤੰਬਰ ਕਿਸਾਨ ਮੋਰਚਾ ਦੇ ਆਗੂ ਸz. ਪਰਮਦੀਪ ਸਿੰਘ ਬੈਦਵਾਨ ਨੂੰ ਉੁਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਸz. ਬਲਵਿੰਦਰ ਸਿੰਘ ਅਕਾਲ ਚਲਾਣਾ ਕਰ ਗਏ। ਸz. ਬਲਵਿੰਦਰ ਸਿੰਘ 57 ਸਾਲ ਦੇ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਹਨਾਂ ਬੀਤੀ ਰਾਤ ਆਖਰੀ ਸਾਹ ਲਏ। ਸz. ਬਲਵਿੰਦਰ ਸਿੰਘ ਦਾ ਅੰਤਮ ਸਸਕਾਰ ਸਥਾਨਕ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਬੈਦਵਾਨ ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰਾਂ, ਪਿੰਡ ਵਾਸੀਆਂ, ਵੱਖ ਵੱਖ ਸਿਆਸੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸz. ਬਲਵਿੰਦਰ ਸਿੰਘ ਬੈਦਵਾਨ ਨੂੰ ਅੰਤਮ ਵਿਦਾਇਗੀ ਦਿੱਤੀ ਗਈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸz. ਬਲਬੀਰ ਸਿੰਘ ਰਾਜੇਵਾਲ, ਕੌਮੀ ਇਨਸਾਫ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਹਵਾਰਾ, ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਅਤੇ ਹੋਰਨਾਂ ਆਗੂਆਂ ਨੇ ਸz. ਬਲਵਿੰਦਰ ਸਿੰਘ ਬੈਦਵਾਨ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
