ਬਲੌਂਗੀ ਪੁਲੀਸ ਵਲੋਂ 10 ਗ੍ਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਇੱਕ ਵਿਅਕਤੀ ਕਾਬੂ

ਬਲੌਂਗੀ ਪੁਲੀਸ ਨੇ ਇੱਕ ਵਿਅਕਤੀ ਨੂੰ10 ਗ੍ਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ।

ਬਲੌਂਗੀ, 23 ਸਤੰਬਰ (ਪਵਨ ਰਾਵਤ) ਬਲੌਂਗੀ ਪੁਲੀਸ ਨੇ ਇੱਕ ਵਿਅਕਤੀ ਨੂੰ10 ਗ੍ਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਬਲੌਂਗੀ ਥਾਣੇ ਦੇ ਐਸ ਐਚ ਓ ਪੈਰੀ ਵਿੰਕਲ ਗਰੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਪੁਲੀਸ ਵਲੋਂ ਜਤਿੰਦਰ ਸਿੰਘ ਵਾਸੀ ਪਿੰਡ ਦਧੇੜੀ ਜਿਲਾ ਫਤਹਿਗੜ੍ਹ ਸਾਹਿਬ ਨੂੰ 10 ਗ੍ਰਾਮ ਨਸ਼ੀਲਾ ਚਿੱਟਾ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਹ ਵਿਅਕਤੀ ਪਿੰਡ ਝਾਮਪੁਰ ਵਿੱਚ ਸਰਗਰਮ ਸੀ ਅਤੇ ਨਸ਼ਾ ਵੇਚਣ ਦਾ ਧੰਦਾ ਕਰਦਾ ਸੀ। ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21,22-61-85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।