ਕੈਂਪ ਦੌਰਾਨ 108 ਵਿਅਕਤੀਆਂ ਵਲੋਂ ਖੂਨਦਾਨ

ਚੰਡੀਗੜ੍ਹ, 3 ਅਕਤੂਬਰ - ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਨੇ ਅੱਜ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫ਼ਾਰ ਗਰਲਜ਼, ਸੈਕਟਰ 11, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਦੇ ਸਕੱਤਰ ਇਕੇਸ਼ ਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ 108 ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ।

ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਨੇ ਅੱਜ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫ਼ਾਰ ਗਰਲਜ਼, ਸੈਕਟਰ 11, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕਲੱਬ ਦੇ ਸਕੱਤਰ 

ਇਕੇਸ਼ ਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ 108 ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ।
ਕੈਂਪ ਦੇ ਪ੍ਰੋਜੈਕਟ ਚੇਅਰਪਰਸਨ ਡਾ. ਐਸ.ਐਸ.ਭਮਰਾ ਨੇ ਦੱਸਿਆ ਕਿ ਕਲੱਬ ਵਲੋਂ ਆਉਣ ਵਾਲੇ ਸਮੇਂ ਦੌਰਾਨ ਅਜਿਹੇ ਹੋਰ ਵੀ ਕੈਂਪ ਲਗਾਏ ਜਾਣਗੇ। ਕੈਂਪ ਦੌਰਾਨ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ 

ਦਿੱਤੇ ਗਏ। ਇਸ ਮੌਕੇ ਲੀਓ ਕਲੱਬ ਦੇ ਮੈਂਬਰ ਲਾਡੀ ਸਿੰਘ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।
ਇਸ ਮੌਕੇ ਕਲੱਬ ਦੇ ਪ੍ਰਧਾਨ ਦਿਨੇਸ਼ ਸਚਦੇਵਾ, ਸ਼ਾਇਨੀ ਤਨੇਜਾ, ਐਚ. ਐਸ. ਧੰਜਲ, ਹੰਸਾ ਧੰਜਲ, ਸ੍ਰੀਮਤੀ ਮਨਜੀਤ ਭਾਮਰਾ ਅਤੇ ਗੋਲਡਨ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਮੈਂਬਰ ਹਾਜ਼ਰ ਸਨ।