ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਸੰਗਰਾਂਦ ਦੇ ਸ਼ੁਭ ਦਿਹਾੜੇ 'ਤੇ ਧਾਰਮਿਕ ਸਮਾਗਮ 17 ਨੂੰ

ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਰਜਿਸਟਰਡ ਵੱਲੋਂ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਇਲਾਕਾ ਨਿਵਾਸੀ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸੰਗਰਾਂਦ ਦਾ ਸ਼ੁਭ ਦਿਹਾੜਾ 17 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈl

ਬਾਪੂ ਗੰਗਾ ਦਾਸ ਜੀ ਵੈਲਫੇਅਰ ਸੋਸਾਇਟੀ ਰਜਿਸਟਰਡ ਵੱਲੋਂ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਇਲਾਕਾ ਨਿਵਾਸੀ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸੰਗਰਾਂਦ ਦਾ ਸ਼ੁਭ ਦਿਹਾੜਾ 17 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਮਨਦੀਪ ਬੈਂਸ ਨੇ ਦੱਸਿਆ ਕਿ ਇਸ ਮੌਕੇ ਆਤਿਸ਼, ਹਰਮੇਸ਼ ਰੰਗੀਲਾ ਅਤੇ ਓਕਾਰ ਵਾਲੀਆ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇl ਗੁਰੂ ਕਾ ਲੰਗਰ ਅਟੁੱਟ ਚੱਲੇਗਾl ਇਸ ਮੌਕੇ ਉਨਾਂ ਬਣਾਏ ਜਾ ਰਹੇ ਨਵੇਂ ਦਰਬਾਰ ਲਈ ਸੰਗਤਾਂ ਨੂੰ ਦਿਲ ਖੋਲ ਕੇ ਦਾਨ ਦੇਣ ਦੀ ਬੇਨਤੀ ਵੀ ਕੀਤੀl ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਕਰਨ ਦਾ ਮੁੱਖ ਮਨੋਰਥ ਭਾਈਚਾਰਕ ਸਾਂਝ ਕਾਇਮ ਕਰਨਾ ਅਤੇ ਹਰ ਤਰ੍ਹਾਂ ਦੀਆਂ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਹੈl