13ਵੀਂ ਏ ਐਸ ਆਈ ਐਸ ਸੀ ਕਾਨਫਰੰਸ ਦਾ ਆਯੋਜਨ ਕੀਤਾ

ਚੰਡੀਗੜ੍ਹ, 16 ਅਕਤੂਬਰ- 13ਵੀਂ ਏ ਐਸ ਆਈ ਐਸ ਸੀ ਕਾਨਫਰੰਸ ਦਾ ਆਯੋਜਨ ਨਿਊ ਏਂਜਲ ਪਬਲਿਕ ਸਕੂਲ, ਜ਼ੀਰਕਪੁਰ ਵਿਖੇ ਕਰਵਾਇਆ ਗਿਆ।

ਚੰਡੀਗੜ੍ਹ, 16 ਅਕਤੂਬਰ- 13ਵੀਂ ਏ ਐਸ ਆਈ ਐਸ ਸੀ ਕਾਨਫਰੰਸ ਦਾ ਆਯੋਜਨ ਨਿਊ ਏਂਜਲ ਪਬਲਿਕ ਸਕੂਲ, ਜ਼ੀਰਕਪੁਰ ਵਿਖੇ ਕਰਵਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਸੁਸ਼ੀਲ ਸਰਵਨ ਦੇ ਉਦਘਾਟਨੀ ਭਾਸ਼ਣ ਨਾਲ ਹੋਈ। ਇਸ ਮੌਕੇ ਆਯੋਜਿਤ ਵੱਖ ਵੱਖ ਸੈਸ਼ਨਾਂ ਦੌਰਾਨ ਸਿੱਖਿਆ ਵਿੱਚ ਤਕਨਾਲੋਜੀ ਅਤੇ ਨੈਤਿਕਤਾ ਦਾ ਗੱਠਜੋੜ ਵਿਸ਼ੇ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਚੰਡੀਗੜ੍ਹ ਦੇ ਮੇਅਰ ਸ੍ਰੀ ਅਨੂਪ ਗੁਪਤਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਬੰਧਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੀ ਸਹਾਇਕ ਸਕੱਤਰ ਏਕਤਾ ਕੁੰਡਲ ਪਰਿਹਾਰ ਨੇ ਸੀ ਆਈ ਐਸ ਸੀ ਈ ਵਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।