
ਅਕਾਲੀ ਦਲ ਅੰਮ੍ਰਿਤਸਰ ਵਲੋਂ ਸੋਹਾਣਾ ਵਿਖੇ ਬਾਬਾ ਨਿਹਾਲ ਸਿੰਘ ਸੋਹਾਣਾ ਦੇ ਡੇਰੇ ਤੇ ਮੀਟਿੰਗ
ਐਸ.ਏ.ਐਸ.ਨਗਰ, 18 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ. ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪੁਰਾਤਨ ਤ੍ਰਿਵੇਣੀ ਬਾਬਾ ਗੁਸਾਈ ਦਾਸ ਡੇਰੇ ਦੇ ਮੈਨੇਜਰ ਬਾਬਾ ਨਿਹਾਲ ਸਿੰਘ ਨਾਲ ਮੀਟਿੰਗ ਕੀਤੀ |
ਐਸ.ਏ.ਐਸ.ਨਗਰ, 18 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ. ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਪੁਰਾਤਨ ਤ੍ਰਿਵੇਣੀ ਬਾਬਾ ਗੁਸਾਈ ਦਾਸ ਡੇਰੇ ਦੇ ਮੈਨੇਜਰ ਬਾਬਾ ਨਿਹਾਲ ਸਿੰਘ ਨਾਲ ਮੀਟਿੰਗ ਕੀਤੀ |
ਪਾਰਟੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਾਬਾ ਨਿਹਾਲ ਸਿੰਘ ਨੇ ਪੰਜਾਬ ਅਤੇ ਸਿੱਖ ਕੌਮ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕੀਤਾ | ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਉਮੀਦਵਾਰ ਕੁਲਪਾਲ ਸਿੰਘ ਮਾਨ ਨੂੰ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ ਗਿਆ।
ਇਸ ਮੌਕੇ ਭੁੱਲਰ ਨੇ ਕਿਹਾ ਕਿ ਬਾਬਾ ਨਿਹਾਲ ਸਿੰਘ ਮੁਹੱਲਾ ਚੰਡੀਗੜ੍ਹ ਇਲਾਕੇ ਵਿੱਚ ਕੀਰਤਨ ਦੀ ਸੇਵਾ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੰਗਰ ਅਤੇ ਦੁੱਧ ਦੀ ਸੇਵਾ ਪਿਛਲੇ ਲੰਮੇ ਸਮੇਂ ਤੋਂ ਤਨ-ਮਨ ਨਾਲ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਸਬੰਧੀ ਬਾਬਾ ਨਿਹਾਲ ਸਿੰਘ ਦੇ ਟੈਂਟ ਵਿਖੇ ਹੋਈ ਮੀਟਿੰਗ ਉਪਰੰਤ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਫਾਰਮ ਵੰਡੇ।
ਇਸ ਮੌਕੇ ਅਵਤਾਰ ਸਿੰਘ, ਹੀਰਾ ਸਿੰਘ, ਬਲਜੀਤ ਸਿੰਘ ਸੇਵਾਦਾਰ, ਨਾਇਬ ਸਿੰਘ ਗੀਗੇਮਾਜਰਾ, ਬਲਵੀਰ ਸਿੰਘ ਸੋਹਾਣਾ, ਸੇਵਾ ਸਿੰਘ ਗੀਗੇਮਾਜਰਾ, ਚਰਨਜੀਤ ਸਿੰਘ ਪਡਿਆਲਾ, ਨਿਰਦੇਵ ਸਿੰਘ ਨਡਿਆਲੀ ਆਦਿ ਹਾਜ਼ਰ ਸਨ |
