ਮੁਹਾਲੀ ਪੁਲੀਸ ਵਲੋਂ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਲਈ ਮੁਫਤ ਮੈਡੀਕਲ ਕੈਂਪ ਦਾ ਆਯੋਜਨ
ਐਸ ਏ ਐਸ ਨਗਰ, 23 ਅਕਤੂਬਰ - ਐਸ ਏ ਐਸ ਨਗਰ ਪੁਲੀਸ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ, ਗੋਲਡਨ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ, ਅੰਮ੍ਰਿਤ ਕੈਂਸਰ ਫਾਉਂਡੇਸ਼ਨ ਅਤੇ ਤੇਰਾ ਹੀ ਤੇਰਾ ਮਿਸ਼ਨ ਚੰਡੀਗੜ੍ਹ ਦੇ ਸਹਿਯੋਗ ਨਾਲ ਐਸ ਐਸ ਪੀ ਦਫਤਰ ਐਸ ਏ ਐਸ ਨਗਰ, ਸੈਕਟਰ 76 ਮੁਹਾਲੀ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਪੁਲੀਸ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਐਸ ਪੀ (ਹੈਡਕੁਆਟਰ) ਡਾ. ਜਯੋਤੀ ਯਾਦਵ ਨੇ ਦੱਸਿਆ ਕਿ ਕੈਂਪ ਦਾ ਰਸਮੀ ਉਦਘਾਟਨ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮੁਫਤ ਮੈਡੀਕਲ ਜਾਂਚ ਕੈਂਪ ਵਿੱਚ ਮੁਫਤ ਬੋਨ ਡੈਨਸਟੀ ਟੈਸਟ, ਮੈਡੀਕਲ ਚੈਕਅਪ, ਮੁਫਤ ਬ੍ਰੈਸਟ ਕੈਂਸਰ ਸਕਰੀਨਿੰਗ ਅਤੇ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ।