ਵੱਡੀ ਖ਼ਬਰ : ਬੰਗਲਾਦੇਸ਼ ’ਚ ਦੋ ਰੇਲਗੱਡੀਆਂ ਦੀ ਟੱਕਰ, 15 ਲੋਕਾਂ ਦੀ ਮੌਤ ਤੇ 100 ਤੋਂ ਵਧੇਰੇ ਜ਼ਖ਼ਮੀ

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੰਗਲਾਦੇਸ਼ ਵਿੱਚ ਸੋਮਵਾਰ (23 ਅਕਤੂਬਰ) ਨੂੰ ਦੋ ਰੇਲਗੱਡੀਆਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 15 ਲੋਕ ਮਾਰੇ ਗਏ ਅਤੇ 100 ਤੋਂ ਵਧੇਰੇ ਜ਼ਖ਼ਮੀ ਹੋ ਗਏ।

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੰਗਲਾਦੇਸ਼ ਵਿੱਚ ਸੋਮਵਾਰ (23 ਅਕਤੂਬਰ) ਨੂੰ ਦੋ ਰੇਲਗੱਡੀਆਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 15 ਲੋਕ ਮਾਰੇ ਗਏ ਅਤੇ 100 ਤੋਂ ਵਧੇਰੇ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਰਾਇਟਰਜ਼ ਨੇ ਪੁਲਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।  
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਢਾਕਾ ਤੋਂ ਕਰੀਬ 80 ਕਿਲੋਮੀਟਰ ਦੂਰ ਭੈਰਬ ਵਿਖੇ ਇੱਕ ਯਾਤਰੀ ਰੇਲਗੱਡੀ ਇੱਕ ਮਾਲ ਗੱਡੀ ਨਾਲ ਟਕਰਾ ਗਈ।ਰਾਇਟਰਜ਼ ਨਾਲ ਗੱਲ ਕਰਦੇ ਹੋਏ ਇੱਕ ਸਥਾਨਕ ਪੁਲਸ ਅਧਿਕਾਰੀ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਉਮੀਦ ਹੈ ਕਿਉਂਕਿ ਬਚਾਅ ਕਾਰਜ ਜਾਰੀ ਹਨ। 24 ਨੇ ਭੈਰਬ ਰੇਲਵੇ ਸਟੇਸ਼ਨ ਦੇ ਇੱਕ ਪੁਲਸ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਹੁਣ ਤੱਕ 15 ਲਾਸ਼ਾਂ ਮਿਲੀਆਂ ਹਨ। ਨਿਊਜ਼ ਪੋਰਟਲ ਨੇ ਦੱਸਿਆ ਕਿ ਨੁਕਸਾਨੇ ਗਏ ਡੱਬਿਆਂ ਦੇ ਹੇਠਾਂ ਕਈ ਲੋਕ ਫਸ ਗਏ ਹਨ। ਢਾਕਾ ਦੇ ਸੁਪਰਡੈਂਟ ਅਨੋਵਰ ਹੁਸੈਨ ਨੇ ਕਿਹਾ, ÷ਸ਼ੁਰੂਆਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਾਲ ਗੱਡੀ ਪਿੱਛੇ ਤੋਂ ਏਗਾਰੋ ਸਿੰਧੂਰ ਵਿੱਚ ਟਕਰਾ ਗਈ, ਜਿਸ ਨਾਲ ਦੋ ਡੱਬੇੇ ਨੁਕਸਾਨੇ ਗਏ।